ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ

Ranchi,29,August 2024,(Azad Soch News):- ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ (Former Chief Minister of Jharkhand Champai Soren) ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ (ਜੇ.ਐਮ.ਐਮ.) ਤੋਂ ਅਸਤੀਫ਼ਾ ਦੇ ਦਿਤਾ ਅਤੇ ਕਿਹਾ ਕਿ ਉਹ ਪਾਰਟੀ ਦੀ ਮੌਜੂਦਾ ਕਾਰਜਸ਼ੈਲੀ ਅਤੇ ਨੀਤੀਆਂ ਤੋਂ ਦੁਖੀ ਹਨ,ਚੰਪਾਈ ਸੋਰੇਨ 30 ਅਗੱਸਤ ਨੂੰ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਨ। ਉਨ੍ਹਾਂ ਨੇ ਰਾਜ ਵਿਧਾਨ ਸਭਾ ਦੇ ਮੈਂਬਰ ਅਤੇ ਝਾਰਖੰਡ ’ਚ ਮੰਤਰੀ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿਤਾ ਹੈ,ਚੰਪਾਈ ਸੋਰੇਨ ਨੇ ਕਿਹਾ, ‘‘ਅੱਜ ਮੈਂ ਝਾਰਖੰਡ ਮੁਕਤੀ ਮੋਰਚਾ (Jharkhand Liberation Front) ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿਤਾ ਹੈ,ਮੈਂ ਝਾਰਖੰਡ ਦੇ ਆਦਿਵਾਸੀਆਂ, ਦਲਿਤਾਂ, ਓਬੀਸੀ ਅਤੇ ਆਮ ਲੋਕਾਂ ਦੇ ਮੁੱਦਿਆਂ ’ਤੇ ਲੜਨਾ ਜਾਰੀ ਰੱਖਾਂਗਾ,’’ ਪਾਰਟੀ ਮੁਖੀ ਸ਼ਿਬੂ ਸੋਰੇਨ ਨੂੰ ਲਿਖੀ ਚਿੱਠੀ ’ਚ ਸੀਨੀਅਰ ਕਬਾਇਲੀ ਨੇਤਾ ਨੇ ਕਿਹਾ ਕਿ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਮਜਬੂਰ ਹੋਣਾ ਪਿਆ ਕਿਉਂਕਿ ਉਹ ਜੇ.ਐਮ.ਐਮ. ਦੀ ਮੌਜੂਦਾ ਕਾਰਜਸ਼ੈਲੀ ਤੋਂ ਪਰੇਸ਼ਾਨ ਹਨ। 

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ