ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ
By Azad Soch
On

New Delhi,03,APRIL,2025,(Azad Soch News):- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ,ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਅੱਜ ਵਕਫ ਉਪਰ ਹਮਲਾ ਹੈ, ਭਵਿੱਖ ਵਿੱਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ।ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ। ਕਾਨੂੰਨ ਦੀ ਇੱਕ ਧਾਰਾ ਅਨੁਸਾਰ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਵਿੱਚ ਇਬਾਦਤ ਕਰਨ ਦਾ ਕਿਵੇਂ ਪਤਾ ਲਗਾਓਗੇ।
Related Posts
Latest News

29 Jul 2025 19:33:35
ਜਲੰਧਰ, 29 ਜੁਲਾਈ : ਪੰਜਾਬ ਸਰਕਾਰ ਵੱਲੋਂ ਅਪਰਾਧੀ ਤੱਤਾਂ ְ’ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ, ਕਮਿਸ਼ਨਰੇਟ...