ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ 10 ਤੋਂ 12 ਮਾਰਚ, 2025 ਤਕ ਹਰਿਆਣਾ,ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ 10 ਤੋਂ 12 ਮਾਰਚ, 2025 ਤਕ ਹਰਿਆਣਾ,ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ

New Delhi, 10,MARCH,2025,(Azad Soch News):-   ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ (Mrs. Draupadi Murmu) 10 ਤੋਂ 12 ਮਾਰਚ, 2025 ਤਕ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦਾ ਦੌਰਾ ਕਰਨਗੇ, 10 ਮਾਰਚ ਨੂੰ ਰਾਸ਼ਟਰਪਤੀ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ਼ ਸਾਇੰਸ ਐਂਡ ਟੈਕਨੋਲੋਜੀ, ਹਿਸਾਰ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ। ਉਸੇ ਦਿਨ, ਉਹ ਬ੍ਰਹਮਾ ਕੁਮਾਰੀਜ਼, ਹਿਸਾਰ ਦੇ ਗੋਲਡਨ ਜੁਬਲੀ ਸਮਾਰੋਹ ਦੇ ਅਵਸਰ ‘ਤੇ ‘ਸਮੁੱਚੀ ਭਲਾਈ ਲਈ ਅਧਿਆਤਮਿਕ ਸਿੱਖਿਆ’ ਨਾਮਕ ਰਾਜ ਪੱਧਰੀ ਅਭਿਯਾਨ ਦੀ ਸ਼ੁਰੂਆਤ ਕਰਨਗੇ,11 ਮਾਰਚ ਨੂੰ, ਰਾਸ਼ਟਰਪਤੀ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਅਤੇ ਏਮਸ, ਬਠਿੰਡਾ ਦੇ ਕਨਵੋਕੇਸ਼ਨ ਸਮਾਰੋਹ (Convocation Ceremony) ਵਿੱਚ ਸ਼ਾਮਲ ਹੋਣਗੇ। ਉਸੇ ਸ਼ਾਮ, ਰਾਸ਼ਟਰਪਤੀ ਮੋਹਾਲੀ ਵਿਖੇ ਪੰਜਾਬ ਸਰਕਾਰ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇਕ ਨਾਗਰਿਕ ਸਨਮਾਨ ਸਮਾਰੋਹ ਵਿੱਚ ਹਿੱਸਾ ਲੈਣਗੇ। 12 ਮਾਰਚ ਨੂੰ ਰਾਸ਼ਟਰਪਤੀ ਚੰਡੀਗੜ੍ਹ (Chandigarh) ਵਿਖੇ ਪੰਜਾਬ ਯੂਨੀਵਰਸਿਟੀ (Punjab University) ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ।

Advertisement

Latest News

ਐਨ.ਡੀ.ਆਰ.ਐਫ ਵੱਲੋਂ ਨਸਰਾਲਾ ਬੌਟਲਿੰਗ ਪਲਾਂਟ ‘ਚ ਕਰਵਾਇਆ ਗਿਆ ਮੌਕ ਅਭਿਆਸ ਐਨ.ਡੀ.ਆਰ.ਐਫ ਵੱਲੋਂ ਨਸਰਾਲਾ ਬੌਟਲਿੰਗ ਪਲਾਂਟ ‘ਚ ਕਰਵਾਇਆ ਗਿਆ ਮੌਕ ਅਭਿਆਸ
ਹੁਸ਼ਿਆਰਪੁਰ, 14 ਮਈ:      ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ  (ਐਨ.ਡੀ.ਆਰ.ਐਫ) ਵੱਲੋਂ ਅੱਜ ਨਸਰਾਲਾ ਬੌਟਲਿੰਗ ਪਲਾਂਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੌਕ...
ਵਣ ਵਿਭਾਗ ਨੇ ਨਾਰਦਨ ਬਾਈਪਾਸ ਤੇ ਹੋਏ ਨਜਾਇਜ਼ ਕਬਜ਼ੇ ਹਟਵਾਏ
15 ਮਈ ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ੍ਰੀਦ ਹੋਵੇਗੀ ਬੰਦ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰੋਡ ਸੇਫ਼ਟੀ ਨੋਡਲ ਅਫ਼ਸਰ ਲਗਾਉਣ ਦੇ ਨਿਰਦੇਸ਼
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੀਆਂ ਪੰਚਾਇਤਾਂ ਨਾਲ ਮੀਟਿੰਗ ਕਰਕੇ ਗਤੀਵਿਧੀਆਂ ਦੀ ਕੀਤੀ ਸਮੀਖਿਆ
ਸਪੀਕਰ ਸ. ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਵੱਖ ਵੱਖ ਸਕੂਲਾਂ ਦੇ 96 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ -ਅਮੋਲਕ ਸਿੰਘ