ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਮੁੰਬਈ ਲੈ ਕੇ ਜਾਵੇਗੀ ਦਿੱਲੀ ਪੁਲਿਸ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਮੁੰਬਈ ਲੈ ਕੇ ਜਾਵੇਗੀ ਦਿੱਲੀ ਪੁਲਿਸ

New Delhi, May 21, 2024,(Azad Soch News):- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਦੀ ਰਿਹਾਇਸ਼ 'ਤੇ ਸੰਸਦ ਮੈਂਬਰ ਸਵਾਤੀ ਮਾਲੀਵਾਲ (Member of Parliament Swati Maliwal) 'ਤੇ ਕਥਿਤ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਪੁਲਿਸ (Delhi Police) ਦੀ ਜਾਂਚ ਜਾਰੀ ਹੈ,ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਦਿੱਲੀ ਪੁਲਿਸ (Delhi Police) ਅਰਵਿੰਦ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ਨੂੰ ਮੁੰਬਈ ਲੈ ਕੇ ਜਾਵੇਗੀ,ਤੁਹਾਨੂੰ ਦੱਸ ਦੇਈਏ ਕਿ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਵਿਭਵ ਕੁਮਾਰ 'ਤੇ ਕੁੱਟਮਾਰ ਦਾ ਦੋਸ਼ ਲਗਾਇਆ ਹੈ,ਦਿੱਲੀ Police ਨੇ ਦੋਸ਼ੀ ਵਿਭਵ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਸੀ,ਜਿਸ ਤੋਂ ਬਾਅਦ ਅਦਾਲਤ ਨੇ ਵਿਭਵ ਨੂੰ 5 ਦਿਨਾਂ ਦੀ ਹਿਰਾਸਤ 'ਚ ਭੇਜ ਦਿੱਤਾ,ਦਿੱਲੀ ਪੁਲਿਸ ਅੱਜ ਵਿਭਵ ਨੂੰ ਮੁੰਬਈ ਲੈ ਜਾ ਸਕਦੀ ਹੈ।

ਵਿਭਵ ਨੇ ਫੋਨ ਨੂੰ ਮੁੰਬਈ 'ਚ ਫਾਰਮੈਟ ਕੀਤਾ ਸੀ,ਪੁਲਿਸ ਮੁੰਬਈ (Police Mumbai) ਜਾ ਕੇ ਪਤਾ ਕਰੇਗੀ ਕਿ ਵਿਭਵ ਮੁੰਬਈ ਵਿਚ ਕਿਸ ਦੇ ਸੰਪਰਕ ਵਿਚ ਸੀ, ਜਾਣਕਾਰੀ ਮੁਤਾਬਕ ਦਿੱਲੀ Police ਮੰਗਲਵਾਰ ਨੂੰ ਹੀ ਦੁਪਹਿਰ 2.30 ਵਜੇ ਦੀ ਫਲਾਈਟ ਰਾਹੀਂ ਵਿਭਵ ਨੂੰ ਮੁੰਬਈ ਲੈ ਜਾ ਰਹੀ ਹੈ,ਇਸ ਤੋਂ ਬਾਅਦ ਮੁੰਬਈ 'ਚ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ,ਇਸ ਤੋਂ ਇਲਾਵਾ ਸੀਐਮ ਹਾਊਸ (CM House) ਤੋਂ ਜ਼ਬਤ ਹੋਏ ਸੀਸੀਟੀਵੀ ਦੀ ਡੀਵੀਆਰ (DVR) ਨੂੰ ਜਾਂਚ ਲਈ ਐਫਐਸਐਲ ਨੂੰ ਭੇਜ ਦਿੱਤਾ ਗਿਆ ਹੈ,ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦਿੱਲੀ ਪੁਲਿਸ ਦੀ ਟੀਮ ਨੇ ਮੁੱਖ ਮੰਤਰੀ ਨਿਵਾਸ ਤੋਂ ਸੀਸੀਟੀਵੀ ਡੀਵੀਆਰ (CCTV DVR) ਅਤੇ ਹੋਰ ਸਾਮਾਨ ਜ਼ਬਤ ਕੀਤਾ ਸੀ,ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਵੀ ਮੁੱਖ ਮੰਤਰੀ ਨਿਵਾਸ ਦੀ ਸੀਸੀਟੀਵੀ ਫੁਟੇਜ (CCTV Footage) ਨਾਲ ਛੇੜਛਾੜ ਦਾ ਦੋਸ਼ ਲਾਇਆ ਹੈ। 

 

Advertisement

Latest News

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ
ਬਟਾਲਾ, 21 ਮਾਰਚ ( ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ...
ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ
ਚੇਅਰਮੈਨ ਡਾਢੀ ਨੇ ਕੀਤੀ ਕੀਰਤਪੁਰ ਸਾਹਿਬ ਬਲਾਕ ਦੇ ਸਕੂਲਾਂ ਦੀ ਦਾਖਲਾ ਮੁਹਿੰਮ ਦੀ ਸੁਰੂਆਤ
20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.
ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਵਿੱਚ ਨਿੱਘਾ ਸਵਾਗਤ
ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ