ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ : ਵਿਕਰਮਜੀਤ ਸਿੰਘ ਸਾਹਨੀ
ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਪੀਲ ਕੀਤੀ
New Delhi,04 JAN,2025,(Azad Soch News):- ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਯੂਨੀਵਰਸਿਟੀ (Punjab University) ਦੇ ਚਾਂਸਲਰ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਬਿਨਾ ਦੇਰੀ ਦੇ ਕਰਵਾਈਆਂ ਜਾਣ,ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਵਿਕਰਮਜੀਤ ਸਿੰਘ ਸਾਹਨੀ (Rajya Sabha Member from Punjab Dr. Vikramjit Singh Sahni) ਨੇ ਦੱਸਿਆ ਕਿ ਚੁਣੀ ਹੋਈ ਸੈਨੇਟ (Senate) ਦਾ ਕਾਰਜਕਾਲ 31 ਅਕਤੂਬਰ 2024 ਨੂੰ ਖਤਮ ਹੋ ਚੁੱਕਾ ਹੈ ਅਤੇ ਸਿੰਡੀਕੇਟ ਦਾ ਕਾਰਜਕਾਲ ਵੀ 31 ਦਸੰਬਰ 2024 ਨੂੰ ਖਤਮ ਹੋ ਗਿਆ ਹੈ। ਡਾ: ਸਾਹਨੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਯੂਨੀਵਰਸਿਟੀ ਬਿਨਾਂ ਕਿਸੇ ਬੋਰਡ ਆਫ਼ ਗਵਰਨਰ (Board of Governors) ਦੇ ਚੱਲ ਰਹੀ ਹੈ ਅਤੇ ਇਸ ਸਬੰਧੀ ਪੰਜਾਬ ਯੂਨੀਵਰਸਿਟੀ (Punjab University) ਦੇ ਵਿਦਿਆਰਥੀ ਪਿਛਲੇ ਦੋ ਮਹੀਨਿਆਂ ਦੇ ਵੱਧ ਸਮੇਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ।