ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹੁਦਾ ਸੰਭਾਲਦਿਆਂ ਹੀ ਪਹਿਲੀ ਫਾਈਲ ‘ਤੇ ਕੀਤੇ ਸਾਈਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹੁਦਾ ਸੰਭਾਲਦਿਆਂ ਹੀ ਪਹਿਲੀ ਫਾਈਲ ‘ਤੇ ਕੀਤੇ ਸਾਈਨ

New Delhi,10 June,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ,ਉਨ੍ਹਾਂ ਦੇ ਨਾਲ 71 ਮੰਤਰੀਆਂ ਨੇ ਵੀ ਅਹੁਦੇ ਦੀ ਸਹੁੰ ਚੁੱਕੀ,ਜਿਸ ਵਿੱਚ 11 ਸਹਿਯੋਗੀ ਪਾਰਟੀਆਂ ਦੇ ਮੰਤਰੀ ਸ਼ਾਮਿਲ ਹਨ,ਸਹੁੰ ਚੁੱਕਣ ਤੋਂ ਬਾਅਦ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਦਫਤਰ ਪਹੁੰਚ ਕੇ ਅਹੁਦਾ ਸੰਭਾਲਿਆ,ਉਨ੍ਹਾਂ ਨੇ ਸਭ ਤੋਂ ਪਹਿਲਾਂ ਕਿਸਾਨ ਸਨਮਾਨ ਨਿਧੀ ਦੀ ਫਾਈਲ ਸਾਈਨ ਕੀਤੀ, PMO ਪਹੁੰਚਣ ‘ਤੇ ਕਰਮਚਾਰੀਆਂ ਨੇ ਮੋਦੀ ਦਾ ਸਵਾਗਤ ਕੀਤਾ,ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਸਨਮਾਨ ਯੋਜਨਾ (Pradhan Mantri Kisan Nidhi Samman Yojana) ਦੀ 17ਵੀਂ ਕਿਸ਼ਤ ਨਾਲ ਜੁੜੀ ਫਾਈਲ ਨੂੰ ਹਰੀ ਝੰਡੀ ਦਿੱਤੀ,ਇਸਦੇ ਤਹਿਤ ਲਭਗ 20 ਹਜ਼ਾਰ ਕਰੋੜ ਰੁਪਏ ਵੰਡੇ ਜਾਣਗੇ,ਜਿਸ ਨਾਲ ਦੇਸ਼ ਦੇ 9.3 ਕਰੋੜ ਕਿਸਾਨਾਂ ਨੂੰ ਫਾਇਦਾ ਹੋਵੇਗਾ,ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨ ਕਲਿਆਣ ਦੇ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹੈ,ਇਸਦੇ ਲਈ ਇਹ ਜ਼ਰੂਰੀ ਸੀ ਕਿ ਪਹਿਲੀ ਫਾਈਲ ਜਿਸ ‘ਤੇ ਸਾਈਨ ਕੀਤੇ ਜਾਣੇ ਹਨ, ਉਹ ਕਿਸਾਨਾਂ ਦੇ ਕਲਿਆਣ ਨਾਲ ਜੁੜੀ ਹੋਵੇ,ਅਸੀਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੇ ਲਈ ਅਤੇ ਖੇਤੀਬਾੜੀ ਸੈਕਟਰ ਦੇ ਲਈ ਵੱਧ ਤੋਂ ਵੱਧ ਕੰਮ ਕਰਨਾ ਚਾਹੁੰਦੇ ਹਾਂ।

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ