ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ
New Delhi,03 JAN,2025,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ,ਇਨ੍ਹਾਂ ਪ੍ਰਾਜੈਕਟਾਂ ਵਿੱਚ 300 ਕਰੋੜ ਰੁਪਏ ਦੀ ਲਾਗਤ ਨਾਲ ਦਿੱਲੀ ਯੂਨੀਵਰਸਿਟੀ (ਡੀਯੂ), ਨੌਰੋਜੀ ਨਗਰ ਵਿੱਚ ਵਰਲਡ ਟਰੇਡ ਸੈਂਟਰ (ਡਬਲਯੂਟੀਸੀ), ਸਰੋਜਨੀ ਨਗਰ ਵਿੱਚ ਜਨਰਲ ਪੂਲ ਰਿਹਾਇਸ਼ੀ ਕੁਆਟਰ ਅਤੇ ਦਵਾਰਕਾ ਵਿੱਚ ਸੀਬੀਐਸਈ ਦਫ਼ਤਰ ਕੰਪਲੈਕਸ ਦਾ ਉਦਘਾਟਨ ਵੀ ਸ਼ਾਮਲ ਹੈ।ਇਸ ਸਮੇਂ ਦੌਰਾਨ, ਪੀਐਮ ਮੋਦੀ (PM Modi) ਦਾ ਪਹਿਲਾ ਵੱਡਾ ਕਦਮ ਅਸ਼ੋਕ ਵਿਹਾਰ ਦੇ ਸਵਾਭਿਮਾਨ ਅਪਾਰਟਮੈਂਟ ਵਿੱਚ ਝੁੱਗੀ-ਝੌਂਪੜੀ ਮੁੜ ਵਸੇਬਾ ਪ੍ਰੋਜੈਕਟ ਦਾ ਉਦਘਾਟਨ ਕਰਨਾ ਹੋਵੇਗਾ,ਇਸ ਪ੍ਰਾਜੈਕਟ ਤਹਿਤ ਝੁੱਗੀ-ਝੌਂਪੜੀ ਵਾਲਿਆਂ ਨੂੰ 1,675 ਨਵੇਂ ਫਲੈਟ ਦਿੱਤੇ ਜਾਣਗੇ,ਪ੍ਰਧਾਨ ਮੰਤਰੀ ਇਨ੍ਹਾਂ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਨਵੇਂ ਮਕਾਨਾਂ ਦੀਆਂ ਚਾਬੀਆਂ ਸੌਂਪਣਗੇ,ਇਹ ਪ੍ਰੋਜੈਕਟ ਪ੍ਰਧਾਨ ਮੰਤਰੀ ਮੋਦੀ (Prime Minister Modi) ਦੀ ਸਾਰਿਆਂ ਲਈ ਘਰ ਦੀ ਪਹਿਲਕਦਮੀ ਦਾ ਹਿੱਸਾ ਹੈ।