ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ਤੋਂ ਦਿੱਤੀ ਇੰਟਰਵਿਊ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ
Chandigarh,29 Sep,2024,(Azad Soch News):- ਪੰਜਾਬ ਪੁਲਿਸ (Punjab Police) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਵੱਲੋਂ ਜੇਲ੍ਹ ਤੋਂ ਦਿੱਤੀ ਇੰਟਰਵਿਊ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ,ਪੰਜਾਬ ਪੁਲਿਸ (Punjab Police) ਮੁਤਾਬਕ ਲਾਰੈਂਸ ਬਿਸ਼ਨੋਈ ਨੇ ਇਹ ਇੰਟਰਵਿਊ ਜੈਪੁਰ (Interview Jaipur) ਦੀ ਕੇਂਦਰੀ ਜੇਲ੍ਹ ਤੋਂ ਦਿੱਤੀ ਸੀ,ਇਸ ਤੋਂ ਬਾਅਦ ਜੈਪੁਰ ਦੇ ਲਾਲਕੋਠੀ ਥਾਣੇ ਵਿੱਚ ਇਸ ਮਾਮਲੇ ਵਿੱਚ ਐਫਆਈਆਰ ਦਰਜ (FIR Lodged) ਕੀਤੀ ਗਈ ਹੈ,ਇਸ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਨੇ ਘਟਨਾ ਸਥਾਨ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ ਮੰਨਿਆ ਹੈ,ਇਸ ਦਾ ਕੇਸ ਮੋਹਾਲੀ ਵਿੱਚ ਦਰਜ ਕੀਤਾ ਗਿਆ ਸੀ,ਕੁਝ ਸਮਾਂ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ (Interview) ਹੋਈ ਸੀ,ਇਸ ਇੰਟਰਵਿਊ ਨੂੰ ਲੈ ਕੇ ਕਈ ਸਵਾਲ ਉਠਾਏ ਗਏ ਸਨ ਕਿ ਲਾਰੈਂਸ ਨੇ ਜੇਲ੍ਹ ‘ਚ ਇਹ ਇੰਟਰਵਿਊ ਕਿਵੇਂ ਦਿੱਤੀ? ਇਸ ਸਬੰਧੀ ਪੁਲਿਸ ਕਟਹਿਰੇ ਵਿੱਚ ਸੀ,ਉਸ ਤੋਂ ਬਾਅਦ ਇਸ ਸਾਲ 6 ਜਨਵਰੀ ਨੂੰ ਪੰਜਾਬ ਦੇ ਮੋਹਾਲੀ (Mohali) ‘ਚ ਇਸ ਮਾਮਲੇ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ,ਪੰਜਾਬ ਪੁਲਿਸ (Punjab Police) ਲੰਬੇ ਸਮੇਂ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਸੀ,ਕਿ ਲਾਰੈਂਸ ਨੇ ਇਹ ਇੰਟਰਵਿਊ ਕਿੱਥੋਂ ਦਿੱਤਾ ਸੀ।