ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨਰਿੰਦਰ ਮੋਦੀ ਕੈਬਨਿਟ ਵਿੱਚ ਸ਼ਾਮਲ ਹੋ ਸਕਦੇ ਹਨ
By Azad Soch
On

New Delhi,09 June,2024,(Azad Soch News):- ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਸਰਕਾਰ ਦੇ ਤੀਜੇ ਕਾਰਜਕਾਲ ਦੀ ਸਹੁੰ ਚੁੱਕਣ ਜਾ ਰਹੇ ਹਨ,ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨਰਿੰਦਰ ਮੋਦੀ ਕੈਬਨਿਟ (Cabinet) ਵਿੱਚ ਸ਼ਾਮਲ ਹੋ ਸਕਦੇ ਹਨ,ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫ਼ਤਰ ਤੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚਣ ਲਈ ਫ਼ੋਨ ਆਇਆ ਹੈ,ਕਿਆਸ ਲਾਏ ਜਾ ਰਹੇ ਸਨ ਕਿ ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਅਮਰੀਕਾ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾਵੇਗਾ ਪਰ ਅਮਿਤ ਸ਼ਾਹ ਵੱਲੋਂ ਬਿੱਟੂ ਦਾ ਨਾਂ ਅੱਗੇ ਕੀਤਾ ਗਿਆ ਹੈ,ਬਿੱਟੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਮਾਮੂਲੀ ਫਰਕ ਨਾਲ ਹਰਾਇਆ ਸੀ,ਅਮਿਤ ਸ਼ਾਹ ਨੇ ਲੁਧਿਆਣਾ ਵਿੱਚ ਚੋਣ ਰੈਲੀ ਦੌਰਾਨ ਐਲਾਨ ਕੀਤਾ ਸੀ ਕਿ ਜੇਕਰ ਬਿੱਟੂ ਜਿੱਤਦਾ ਹੈ ਤਾਂ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਜਾਵੇਗਾ,ਦੱਸ ਦੇਈਏ ਕਿ ਭਾਜਪਾ ਪੰਜਾਬ ਤੋਂ ਕੋਈ ਸੀਟ ਨਹੀਂ ਜਿੱਤ ਸਕੀ।
Latest News

04 Apr 2025 20:15:18
*ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ:...