70 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ

ਕੇਂਦਰੀ ਕੈਬਨਿਟ ਨੇ ਦਿੱਤੀ ਮਨਜ਼ੂਰੀ

70 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ

New Delhi,12,Sep,2024,(Azad Soch News):- ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ (Health Insurance Scheme Ayushman Bharat) ਦੇ ਤਹਿਤ 70 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਲੋਕਾਂ ਨੂੰ ਲਿਆਉਣ ਦਾ ਫੈਸਲਾ ਕੀਤਾ ਹੈ, ਹੁਣ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਲੋਕ ਇਸ ਯੋਜਨਾ ਦੇ ਅਧੀਨ ਕਵਰ ਕੀਤੇ ਜਾਣਗੇ, ਬੇਸ਼ੱਕ ਉਨ੍ਹਾਂ ਦੀ ਆਰਥਿਕ ਹਾਲਾਤ ਕਿਸੇ ਵੀ ਤਰ੍ਹਾਂ ਦੇ ਹੋਣ।

ਕੇਂਦਰੀ ਮੰਤਰੀ ਮੰਡਲ (Union Cabinet) ਨੇ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB PM-JAY) ਦੇ ਤਹਿਤ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਨਾਗਰਿਕਾਂ ਨੂੰ ਮੁਫਤ ਸਿਹਤ ਕਵਰੇਜ (Free Health Coverage) ਨੂੰ ਮਨਜ਼ੂਰੀ ਦਿੱਤੀ,ਆਯੁਸ਼ਮਾਨ ਭਾਰਤ ਯੋਜਨਾ ਤਹਿਤ ਬਜ਼ੁਰਗਾਂ ਨੂੰ 5 ਲੱਖ ਰੁਪਏ ਤੱਕ ਦੀ ਮੁਫਤ ਇਲਾਜ ਦੀ ਸਹੂਲਤ ਮਿਲੇਗੀ।

ਜੇਕਰ ਕੋਈ ਪਰਿਵਾਰ ਪਹਿਲਾਂ ਹੀ ਆਯੁਸ਼ਮਾਨ (Ayushman) ਵਿੱਚ ਸ਼ਾਮਲ ਹੈ ਅਤੇ ਇਸ ਦੇ ਮੈਂਬਰ ਦੀ ਉਮਰ 70 ਸਾਲ ਤੋਂ ਵੱਧ ਹੈ, ਤਾਂ 5 ਲੱਖ ਰੁਪਏ ਦੀ ਵਾਧੂ ਕਵਰੇਜ ਉਪਲਬਧ ਹੋਵੇਗੀ,ਕੇਂਦਰੀ ਮੰਤਰੀ ਮੰਡਲ ਨੇ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਨਾਗਰਿਕਾਂ ਲਈ ਆਯੁਸ਼ਮਾਨ ਸਿਹਤ ਬੀਮਾ ਕਵਰੇਜ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ,ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਸ ਕਦਮ ਨਾਲ 4.5 ਕਰੋੜ ਪਰਿਵਾਰਾਂ ਨੂੰ ਫਾਇਦਾ ਹੋਵੇਗਾ।

ਕਵਰੇਜ ਦਾ ਮਕਸਦ 4.5 ਕਰੋੜ ਪਰਿਵਾਰਾਂ ਦੇ ਛੇ ਕਰੋੜ ਸੀਨੀਅਰ ਨਾਗਰਿਕਾਂ ਨੂੰ ਪੰਜ ਲੱਖ ਰੁਪਏ ਦੇ ਮੁਫਤ ਸਿਹਤ ਬੀਮਾ ਕਵਰ (Free Health Insurance Cover) ਨਾਲ ਲਾਭ ਪਹੁੰਚਾਉਣਾ ਹੈ,ਸਰਕਾਰ ਨੇ ਕਿਹਾ ਕਿ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਨਵਾਂ ਵੱਖਰਾ ਕਾਰਡ ਜਾਰੀ ਕੀਤਾ ਜਾਵੇਗਾ,ਕੇਂਦਰ ਦੀ ਇਸ ਸਕੀਮ ਦੇ ਨਾਲ ਖਾਸ ਕਰ ਕੇ ਗਰੀਬ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

Advertisement

Latest News

ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ ਦਿੱਲੀ ਹਵਾਈ ਅੱਡੇ 'ਤੇ ਟਲਿਆ ਵੱਡਾ ਹਾਦਸਾ ਜਹਾਜ਼ ਹੋਇਆ ਟੇਲ ਸਟ੍ਰਾਈਕ ਦਾ ਸ਼ਿਕਾਰ
New Delhi,18,Sep,2024,(Azad Soch News):- ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੱਡਾ ਹਾਦਸਾ ਟਲ ਗਿਆ ਹੈ, ਦਰਅਸਲ, IGI ਏਅਰਪੋਰਟ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-09-2024 ਅੰਗ 613
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ; 04 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਤੇ ਦੂਜੇ ਮਾਮਲੇ 'ਚ ਤਿੰਨ ਗ੍ਰਿਫਾਤਰ ਤੇ 02 ਪਿਸਤੋਲ ਬਰਾਮਦ।
ਮੁੱਖ ਮੰਤਰੀ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ 
ਕਿਸੇ ਵੀ ਲੋੜਵੰਦ ਦਾ ਘਰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ-ਈ ਟੀ ਓ
ਮੁਰਮੰਤ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕੀਤਾ ਜਾਵੇਗਾ
ਪੰਜਾਬੀ ਗਾਇਕ R Nait ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ