ਕੇਂਦਰ ਸਰਕਾਰ ਨੇ ਮਨਰੇਗਾ ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ

New Delhi,28 March,2024,(Azad Soch News):- ਕੇਂਦਰ ਸਰਕਾਰ (Central Govt) ਨੇ ‘ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ’ (ਮਨਰੇਗਾ) ਤਹਿਤ ਕੰਮ ਕਰਦੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ,ਸਰਕਾਰ ਨੇ ਮਨਰੇਗਾ ਮਜ਼ਦੂਰੀ ਦਰ ਵਿੱਚ 3 ਤੋਂ 10 ਫੀਸਦੀ ਵਾਧਾ ਕੀਤਾ ਹੈ,ਇਸ ਸਬੰਧੀ ਵੀਰਵਾਰ ਨੂੰ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ,ਲੋਕ ਸਭਾ ਚੋਣਾਂ (Lok Sabha Elections) ਤੋਂ ਪਹਿਲਾਂ ਵਧੀ ਮਜ਼ਦੂਰੀ ਦੀ ਦਰ ਵਿੱਤੀ ਸਾਲ 2024-25 ਲਈ ਹੈ,ਮਨਰੇਗਾ ਮਜ਼ਦੂਰਾਂ ਲਈ ਨਵੀਂਆਂ ਦਰਾਂ 1 ਅਪ੍ਰੈਲ 2024 ਤੋਂ ਲਾਗੂ ਹੋਣਗੀਆਂ,ਮਨਰੇਗਾ ਮਜ਼ਦੂਰੀ ਵਿੱਚ ਵਾਧਾ ਚਾਲੂ ਵਿੱਤੀ ਸਾਲ ਵਿੱਚ ਕੀਤੇ ਵਾਧੇ ਦੇ ਬਰਾਬਰ ਹੀ ਹੈ,ਨੋਟੀਫਿਕੇਸ਼ਨ ਦੇ ਅਨੁਸਾਰ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ 2023-24 ਦੇ ਮੁਕਾਬਲੇ ਵਿੱਚ 2024-25 ਲਈ ਮਜ਼ਦੂਰੀ ਦਰ ਵਿੱਚ ਘੱਟੋ ਘੱਟ 3 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ,ਇਸ ਦੇ ਨਾਲ ਹੀ ਗੋਆ ਵਿੱਚ ਮਜ਼ਦੂਰੀ ਸਭ ਤੋਂ ਵੱਧ ਵਧਾਈ ਗਈ ਹੈ,ਇੱਥੇ ਮਨਰੇਗਾ ਦੀਆਂ ਮਜ਼ਦੂਰੀ ਦਰਾਂ ਵਿੱਚ 10.6 ਫੀਸਦੀ ਦਾ ਵਾਧਾ ਹੋਇਆ ਹੈ।
Related Posts
Latest News
.jpeg)