ਭਾਰਤੀ ਮੌਸਮ ਵਿਭਾਗ ਨੇ ਤਾਮਿਲਨਾਡੂ,ਕਰਨਾਟਕ ਅਤੇ ਕੇਰਲ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ
By Azad Soch
On

Tamil Nadu,12 OCT,2024,(Azad Soch News):- ਬੰਗਾਲ ਦੀ ਖਾੜੀ ‘ਚ ਇੱਕ ਵਾਰ ਫਿਰ ਗੜਬੜ ਵਧ ਗਈ ਹੈ,ਹਿੰਦ ਮਹਾਸਾਗਰ (Indian Ocean) ‘ਚ ਹਾਲਾਤ ਵਿਗੜਨ ਕਾਰਨ ਤੱਟਵਰਤੀ ਖੇਤਰਾਂ ਦੇ ਮੌਸਮ ‘ਚ ਵੱਡੇ ਬਦਲਾਅ ਦੀ ਸੰਭਾਵਨਾ ਹੈ,ਆਪਣੇ ਤਾਜ਼ਾ ਅਪਡੇਟ ਵਿੱਚ, ਭਾਰਤੀ ਮੌਸਮ ਵਿਭਾਗ (IMD) ਨੇ ਤਾਮਿਲਨਾਡੂ, ਕਰਨਾਟਕ ਅਤੇ ਕੇਰਲ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ,ਮੌਸਮ ਵਿਭਾਗ (Department of Meteorology) ਦੇ ਤਾਜ਼ਾ ਅਪਡੇਟ ਮੁਤਾਬਕ ਤਾਮਿਲਨਾਡੂ, ਕਰਨਾਟਕ, ਕੇਰਲ ਵਰਗੇ ਸੂਬਿਆਂ ‘ਚ ਅਗਲੇ 5 ਤੋਂ 6 ਦਿਨਾਂ ਤੱਕ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ,ਲਗਾਤਾਰ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਣਾ ਯਕੀਨੀ ਹੈ,ਆਈਐਮਡੀ (IMD) ਦੇ ਅਨੁਸਾਰ, ਹਿੰਦ ਮਹਾਸਾਗਰ ਨਾਲ ਜੁੜੇ ਬੰਗਾਲ ਦੀ ਖਾੜੀ ਦੇ ਦੱਖਣ-ਪੂਰਬੀ ਹਿੱਸੇ ਵਿੱਚ ਚੱਕਰਵਾਤੀ ਸਰਕੂਲੇਸ਼ਨ (Cyclonic Circulation) ਸਰਗਰਮ ਹੈ,15, 16, 17 ਅਤੇ 18 ਅਕਤੂਬਰ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
Latest News

15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...