ਲੋਕ ਸਭਾ ’ਚ ਵੀਰਵਾਰ ਨੂੰ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿਲ 2025 ਪਾਸ ਹੋ ਗਿਆ

New Delhi,28,MARCH,2025,(Azad Soch News):- ਲੋਕ ਸਭਾ ’ਚ ਵੀਰਵਾਰ ਨੂੰ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿਲ 2025 ਪਾਸ ਹੋ ਗਿਆ,ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੇ ਕਿਹਾ ਕਿ ਕਾਰੋਬਾਰ, ਸਿੱਖਿਆ ਅਤੇ ਨਿਵੇਸ਼ ਲਈ ਭਾਰਤ ਆਉਣ ਵਾਲਿਆਂ ਦਾ ਸਵਾਗਤ ਹੈ ਪਰ ਸੁਰੱਖਿਆ ਲਈ ਖਤਰਾ ਪੈਦਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਬਿਲ ’ਤੇ ਬਹਿਸ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰੇਗਾ, ਅਰਥਵਿਵਸਥਾ ਅਤੇ ਕਾਰੋਬਾਰ ਨੂੰ ਹੁਲਾਰਾ ਦੇਵੇਗਾ ਅਤੇ ਸਿਹਤ ਅਤੇ ਸਿੱਖਿਆ ਖੇਤਰਾਂ ਨੂੰ ਉਤਸ਼ਾਹਤ ਕਰੇਗਾ। ਸ਼ਾਹ ਨੇ ਇਹ ਵੀ ਕਿਹਾ ਕਿ ਇਹ ਬਿਲ ਇਹ ਯਕੀਨੀ ਕਰੇਗਾ ਕਿ ਦੇਸ਼ ਨੂੰ ਭਾਰਤ ਆਉਣ ਵਾਲੇ ਹਰ ਵਿਦੇਸ਼ੀ ਬਾਰੇ ਤਾਜ਼ਾ ਜਾਣਕਾਰੀ ਮਿਲੇ,ਉਨ੍ਹਾਂ ਕਿਹਾ, ‘‘ਇਹ ਬਹੁਤ ਮਹੱਤਵਪੂਰਨ ਹੈ। ਮੁੱਖ ਮੁੱਦਾ ਇਹ ਹੈ ਕਿ ਆਵਾਸ ਇਕ ਅਲੱਗ ਵਿਸ਼ਾ ਨਹੀਂ ਹੈ ਪਰ ਇਹ ਸਿੱਧੇ ਜਾਂ ਅਸਿੱਧੇ ਤੌਰ ’ਤੇ ਵੱਖ-ਵੱਖ ਮੁੱਦਿਆਂ ਨਾਲ ਜੁੜਿਆ ਹੋਇਆ ਹੈ। ਇਹ ਬਿਲ ਭਾਰਤ ਆਉਣ ਵਾਲੇ ਹਰ ਵਿਅਕਤੀ ਦੀ ਨੇੜਿਓਂ ਨਿਗਰਾਨੀ ਨੂੰ ਯਕੀਨੀ ਬਣਾਏਗਾ, ਉਹ ਭਾਰਤ ਕਿਉਂ ਆਉਂਦੇ ਹਨ ਅਤੇ ਉਹ ਕਿੰਨੇ ਸਮੇਂ ਤਕ ਭਾਰਤ ’ਚ ਰਹਿਣਾ ਚਾਹੁੰਦੇ ਹਨ।’’
Latest News
