ਮੋਦੀ ਸਰਕਾਰ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ

 ਮੋਦੀ ਸਰਕਾਰ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ

New Delhi,17 JAN,2025,(Azad Soch News):- ਮੋਦੀ ਸਰਕਾਰ ਨੇ ਵੀਰਵਾਰ ਨੂੰ ਕੇਂਦਰ ਸਰਕਾਰ (Center Government) ਦੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ,ਸਰਕਾਰ ਨੇ ਅੱਠਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ,ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ 'ਚ ਬੰਪਰ ਵਾਧਾ ਹੋ ਸਕਦਾ ਹੈ,ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੀਆਂ ਤਨਖਾਹਾਂ 'ਚ ਸੋਧ ਕਰਨ ਲਈ 8ਵੇਂ ਤਨਖਾਹ ਕਮਿਸ਼ਨ (8th Pay Commission) ਨੂੰ ਮਨਜ਼ੂਰੀ ਦੇ ਦਿੱਤੀ ਹੈ,ਕੇਂਦਰੀ ਮੰਤਰੀ ਨੇ ਕਿਹਾ, "1947 ਤੋਂ ਸੱਤ ਤਨਖਾਹ ਕਮਿਸ਼ਨ ਲਾਗੂ ਕੀਤੇ ਗਏ ਹਨ,"ਪੀਐਮ ਮੋਦੀ (PM Modi) ਨੇ ਨਿਯਮਤ ਤਨਖਾਹ ਕਮਿਸ਼ਨ ਬਣਾਉਣ ਦਾ ਸੰਕਲਪ ਲਿਆ ਸੀ, ਜਿਸ ਦੇ ਅਨੁਸਾਰ ਸੱਤਵਾਂ ਤਨਖਾਹ ਕਮਿਸ਼ਨ 2016 ਵਿੱਚ ਸ਼ੁਰੂ ਕੀਤਾ ਗਿਆ ਸੀ, ਜੋ 2026 ਤੱਕ ਚੱਲਣਾ ਸੀ,ਪਰ ਇਸ ਨੂੰ ਸਰਕਾਰ ਨੇ ਇੱਕ ਸਾਲ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਸੀ।

Advertisement

Latest News