ਦੇਸ਼ ਦੇ ਉੱਤਰ-ਪੱਛਮੀ ਰਾਜ ਇਸ ਸਮੇਂ ਅੱਤ ਦੀ ਗਰਮੀ ਦੀ ਲਪੇਟ ‘ਚ

Chandigarh,19 May,2024,(Azad Soch News):- ਦੇਸ਼ ਦੇ ਉੱਤਰ-ਪੱਛਮੀ ਰਾਜ ਇਸ ਸਮੇਂ ਅੱਤ ਦੀ ਗਰਮੀ ਦੀ ਲਪੇਟ ‘ਚ ਹਨ,ਮੌਸਮ ਵਿਭਾਗ (Department of Meteorology) ਵੱਲੋਂ ਲਗਾਤਾਰ ਤੀਜੇ ਦਿਨ ਐਤਵਾਰ ਨੂੰ ਕਈ ਰਾਜਾਂ ਵਿੱਚ ਹੀਟਵੇਵ ਦਾ ਅਲਰਟ (Heatwave Alert) ਜਾਰੀ ਕੀਤਾ ਗਿਆ ਹੈ,ਮੌਸਮ ਵਿਭਾਗ ਵੱਲੋਂ ਦਿੱਲੀ,ਪੰਜਾਬ,ਹਰਿਆਣਾ ਅਤੇ ਰਾਜਸਥਾਨ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ,ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਆਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਇਨ੍ਹਾਂ ਸੂਬਿਆਂ ‘ਚ ਤੇਜ਼ ਗਰਮੀ ਰਹੇਗੀ,23 ਮਈ ਤੱਕ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਹੀਟ ਵੇਵ (Heatwave) ਦਾ ਪ੍ਰਭਾਵ ਸਭ ਤੋਂ ਵੱਧ ਰਹੇਗਾ,ਇਸ ਦੌਰਾਨ ਲੋਕਾਂ ਨੂੰ ਵੱਧਦੇ ਤਾਪਮਾਨ ਨੂੰ ਲੈ ਕੇ ਸਿਹਤ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ,ਮੌਸਮ ਵਿਭਾਗ ਨੇ ਬੱਚਿਆਂ,ਬਜ਼ੁਰਗਾਂ ਅਤੇ ਭਿਆਨਕ ਬਿਮਾਰੀਆਂ ਤੋਂ ਪੀੜਤ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ,ਲੰਬੇ ਸਮੇਂ ਤੱਕ ਧੁੱਪ ‘ਚ ਰਹਿਣ ਜਾਂ ਕੰਮ ਕਰਨ ਵਾਲੇ ਲੋਕਾਂ ਦੇ ਬਿਮਾਰ ਹੋਣ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।
Latest News
-(35).jpeg)