ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ,ਨਵਾਂ ਮਹੀਨਾ ਚੜ੍ਹਦੇ ਹੀ ਮਹਿੰਗਾਈ ਦਾ ਝਟਕਾ

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ,ਨਵਾਂ ਮਹੀਨਾ ਚੜ੍ਹਦੇ ਹੀ ਮਹਿੰਗਾਈ ਦਾ ਝਟਕਾ

New Delhi,01, September,2024,(Azad Soch News):- ਤੇਲ ਕੰਪਨੀਆਂ ਨੇ ਸ਼ਨੀਵਾਰ ਨੂੰ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ (Commercial Gas Cylinders) ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ, ਸੰਸ਼ੋਧਿਤ ਦਰਾਂ ਅਨੁਸਾਰ ਅੱਜ ਤੋਂ ਕੀਮਤਾਂ ਵਿੱਚ 39 ਰੁਪਏ ਦਾ ਵਾਧਾ ਕੀਤਾ ਗਿਆ ਹੈ,ਅਜਿਹੇ ‘ਚ ਹੁਣ 1 ਸਤੰਬਰ ਤੋਂ ਦਿੱਲੀ ‘ਚ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 1691.50 ਰੁਪਏ ‘ਚ ਮਿਲੇਗਾ,ਹਾਲਾਂਕਿ ਕੰਪਨੀਆਂ ਨੇ 14 ਕਿਲੋ ਦੇ ਘਰੇਲੂ ਗੈਸ ਸਿਲੰਡਰ (Domestic Gas Cylinder) ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ,ਨਵੀਂਆਂ ਦਰਾਂ ਅਨੁਸਾਰ ਅੱਜ ਤੋਂ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 39 ਰੁਪਏ ਦਾ ਵਾਧਾ ਕੀਤਾ ਗਿਆ ਹੈ,ਹੁਣ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1691.50 ਰੁਪਏ ਹੋ ਗਈ ਹੈ,IOCL ਦੀ ਵੈੱਬਸਾਈਟ ਮੁਤਾਬਕ ਵਪਾਰਕ LPG ਸਿਲੰਡਰ ਦੀ ਕੀਮਤ ‘ਚ ਵਾਧਾ 1 ਸਤੰਬਰ ਤੋਂ ਲਾਗੂ ਹੋ ਗਿਆ ਹੈ,ਜਦਕਿ ਮੁੰਬਈ ‘ਚ ਇਸ ਦੀ ਕੀਮਤ 1644 ਰੁਪਏ ਹੋ ਗਈ ਹੈ,ਪਹਿਲਾਂ ਇਹ ਸਿਲੰਡਰ ਮੁੰਬਈ ਵਿੱਚ 1605 ਰੁਪਏ ਵਿੱਚ ਮਿਲਦਾ ਸੀ,ਕੋਲਕਾਤਾ ‘ਚ ਇਸ ਸਿਲੰਡਰ ਦੀ ਕੀਮਤ 1764.50 ਰੁਪਏ ਤੋਂ ਵਧ ਕੇ 1802.50 ਰੁਪਏ ਹੋ ਗਈ ਹੈ,ਜਦਕਿ ਚੇਨਈ ‘ਚ ਇਹ ਸਿਲੰਡਰ ਹੁਣ 1855 ਰੁਪਏ ‘ਚ ਮਿਲੇਗਾ,ਇਸ ਤੋਂ ਪਹਿਲਾਂ ਚੇਨਈ ਵਿੱਚ 19 ਕਿਲੋ ਦਾ ਸਿਲੰਡਰ 1817 ਰੁਪਏ ਵਿੱਚ ਵਿਕਦਾ ਸੀ,ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਗਸਤ ਵਿੱਚ ਐਲਪੀਜੀ ਗੈਸ (LPG Gas)  ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ,ਉਸ ਸਮੇਂ ਕੰਪਨੀਆਂ ਨੇ 8.50 ਰੁਪਏ ਦਾ ਵਾਧਾ ਕੀਤਾ ਸੀ,ਪਰ ਇਸ ਵਾਰ ਉਨ੍ਹਾਂ ਨੇ ਸਿੱਧੇ ਤੌਰ ‘ਤੇ 39 ਰੁਪਏ ਦਾ ਵਾਧਾ ਕੀਤਾ ਹੈ,ਇਸ ਤੋਂ ਪਹਿਲਾਂ ਜੁਲਾਈ ਵਿੱਚ ਕੰਪਨੀਆਂ ਨੇ 19 ਕਿਲੋ ਦੇ ਗੈਸ ਸਿਲੰਡਰ (Gas Cylinder) ਦੀ ਕੀਮਤ ਵਿੱਚ 30 ਰੁਪਏ ਦੀ ਕਟੌਤੀ ਕੀਤੀ ਸੀ,ਦਿੱਲੀ ‘ਚ ਇਸ ਦੀ ਕੀਮਤ 1646 ਰੁਪਏ ਹੋ ਗਈ ਸੀ।

Advertisement

Latest News

Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ? Haryana Elections 2024: ਕੀ ਭੂਪੇਂਦਰ ਸਿੰਘ ਹੁੱਡਾ ਕਾਂਗਰਸ ਦੇ ਅਣਐਲਾਨੀ ਮੁੱਖ ਮੰਤਰੀ ਉਮੀਦਵਾਰ ਬਣ ਕੇ ਵੋਟਾਂ ਮੰਗ ਰਹੇ ਹਨ?
Chandigarh,16 Sep,2024,(Azad Soch News):- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਆਉਣ ਵਾਲੀਆਂ ਵਿਧਾਨ ਸਭਾ...
ਬੰਗਲਾਦੇਸ਼ ਦੇ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਲਈ ਪਹਿਲੇ ਟੈਸਟ ਮੈਚ ਲਈ ਟੀਮ ਇੰਡੀਆ ਦਾ ਐਲਾਨ ਕੀਤਾ
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹਮਲਾ ਕਰਨ ਵਾਲੇ ਦੀ ਹੋਈ ਪਛਾਣ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 17 ਸਤੰਬਰ ਨੂੰ ਅਸਤੀਫਾ ਦੇਣਗੇ
2019 ਬੈਚ ਦੇ ਆਈ.ਏ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਵੱਲੋਂ ਗਲਾਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁੱਦਾ ਸੰਭਾਲਿਆ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 'ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ
ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ - ਡਿਪਟੀ ਕਮਿਸ਼ਨਰ