ਦੇਸ਼ ਵਿੱਚ 500 ਕਰੋੜ ਰੁਪਏ ਦੀ ਲਾਗਤ ਨਾਲ ਖੋਲ੍ਹੇ ਜਾਣਗੇ ਦੇ ਤਿੰਨ AI Center
ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਸਿੱਖਿਆ ਖੇਤਰ ਸੰਬੰਧੀ ਕਈ ਐਲਾਨ ਕੀਤੇ
By Azad Soch
On

New Delhi,02 FEB,2025,(Azad Soch News):- ਇਸ ਵਾਰ ਵਿੱਤ ਮੰਤਰੀ ਨੇ ਦੇਸ਼ ਦੀ ਸਿੱਖਿਆ ਨੂੰ ਦੁਨੀਆਂ ਪੱਧਰ ਤੱਕ ਲੈ ਕੇ ਜਾਣ ਲਈ ਕਈ ਕਦਮ ਚੁੱਕੇ ਹਨ। ਇਸ ਵਾਰ ਸਿੱਖਿਆ ਨੂੰ ਲੈ ਕੇ ਬਜਟ ਵਿੱਚ ਕੀ ਖ਼ਾਸ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਸੰਸਦ ਵਿੱਚ ਦੇਸ਼ ਦਾ ਬਜਟ (Budget 2025) ਪੇਸ਼ ਕੀਤਾ। ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ ਵਿੱਚ ਸਿੱਖਿਆ ਖੇਤਰ ਸੰਬੰਧੀ ਕਈ ਐਲਾਨ ਕੀਤੇ, ਜਿਸ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਸਿੱਖਿਆ (Artificial Intelligence Education) ਸੰਬੰਧੀ ਵੀ ਐਲਾਨ ਕੀਤਾ ਗਿਆ,ਨਿਰਮਲਾ ਸੀਤਾਰਮਨ ਨੇ ਦੇਸ਼ ਵਿੱਚ ਤਿੰਨ ਏਆਈ ਸੈਂਟਰ ਆਫ਼ ਐਕਸੀਲੈਂਸ (AI Center of Excellence) ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਸੈਂਟਰਾਂ ਦੀ ਸਥਾਪਨਾ ਲਈ 500 ਕਰੋੜ ਰੁਪਏ ਖਰਚ ਕੀਤੇ ਜਾਣਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਪੱਸ਼ਟ ਕੀਤਾ ਕਿ ਇਸ ਨਾਲ ਏਆਈ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
Related Posts
Latest News

02 May 2025 15:44:07
Amritsar Sahib, 02,MAY,2025,(Azad Soch Newz):- ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਿਪੇਰੀਅਨ ਕਾਨੂੰਨ ਦਾ ਹਵਾਲਾ ਦੇਂਦਿਆਂ ਕਿਹਾ ਕਿ ਪੰਜਾਬ ਨੂੰ ਆਪਣੇ...