ਅੱਜ ਐਲਪੀਜੀ ਸਿਲੰਡਰ ਦੀ ਕੀਮਤ ਵਿਚ ਬਦਲਾਅ ਕੀਤਾ ਗਿਆ

New Delhi,01 June,2024,(Azad Soch News):- ਅੱਜ ਐਲਪੀਜੀ ਸਿਲੰਡਰ (LPG Cylinder) ਦੀ ਕੀਮਤ ਵਿਚ ਬਦਲਾਅ ਕੀਤਾ ਗਿਆ ਹੈ ਅਤੇ ਇਹ ਸਸਤਾ ਹੋ ਗਿਆ ਹੈ,ਰਸੋਈ ਗੈਸ ਸਿਲੰਡਰ (Cooking Gas Cylinder) ਦੀ ਕੀਮਤ ਵਿਚ 30-31 ਰੁਪਏ ਦੀ ਕਟੌਤੀ ਕੀਤੀ ਗਈ ਹੈ ਅਤੇ ਇਹ ਅੱਜ 1 ਜੁਲਾਈ ਤੋਂ ਲਾਗੂ ਹੋ ਗਿਆ ਹੈ,ਐਲਪੀਜੀ ਦਰਾਂ ਵਿਚ ਇਹ ਕਟੌਤੀ ਮਾਮੂਲੀ ਹੈ ਅਤੇ 19 ਕਿਲੋ ਦੇ ਵਪਾਰਕ ਸਿਲੰਡਰ ਲਈ ਹੈ,ਇਸ ਕਟੌਤੀ ਦੇ ਪ੍ਰਭਾਵ ਨਾਲ, ਵਪਾਰਕ ਐਲਪੀਜੀ ਉਪਭੋਗਤਾਵਾਂ ਜਿਵੇਂ ਕਿ ਰੈਸਟੋਰੈਂਟ ਮਾਲਕਾਂ (Restaurant Owners) ਅਤੇ ਢਾਬਾ ਮਾਲਕਾਂ ਨੂੰ ਸਸਤਾ ਸਿਲੰਡਰ ਮਿਲੇਗਾ,ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ (Domestic Cooking Gas Cylinder) ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ,ਰਾਜਧਾਨੀ ਦਿੱਲੀ ਵਿੱਚ ਵਪਾਰਕ ਸਿਲੰਡਰ 30 ਰੁਪਏ ਸਸਤਾ ਹੋ ਕੇ 1646 ਰੁਪਏ ਹੋ ਗਿਆ ਹੈ,ਜੂਨ 'ਚ ਇਸ ਦੀ ਕੀਮਤ 1676 ਰੁਪਏ ਪ੍ਰਤੀ ਸਿਲੰਡਰ ਸੀ,ਕੋਲਕਾਤਾ 'ਚ ਵਪਾਰਕ ਸਿਲੰਡਰ 31 ਰੁਪਏ ਸਸਤਾ ਹੋ ਕੇ 1756 ਰੁਪਏ ਹੋ ਗਿਆ ਹੈ,ਜੂਨ 'ਚ ਇਸ ਦੀ ਕੀਮਤ 1787 ਰੁਪਏ ਪ੍ਰਤੀ ਸਿਲੰਡਰ ਸੀ।
Related Posts
Latest News
