ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ

New Delhi,20 March,2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) (BJP) ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ,ਦਰਅਸਲ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਇਸ ਸਬੰਧੀ ਹਾਲੇ ਗੱਲਬਾਤ ਜਾਰੀ ਹੈ,ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਐਨ.ਡੀ.ਏ (NDA) ਦੇ ਸਾਰੇ ਸਹਿਯੋਗੀ ਇਕੱਠੇ ਹੋਣ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨਾਲ ਵੀ ਗੱਲਬਾਤ ਜਾਰੀ ਹੈ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ 2-3 ਦਿਨ ਵਿੱਚ ਇਸ ਬਾਰੇ ਸਥਿਤੀ ਸਪੱਸ਼ਟ ਹੋਵੇਗੀ,ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਪਰਿਵਾਰ ਨੂੰ ਇਨ੍ਹਾਂ ਚੋਣਾਂ ਵਿੱਚ ਇੱਕ ਟਿਕਟ ਮਿਲਣੀ ਤੈਅ ਮੰਨੀ ਜਾ ਰਹੀ ਹੈ,ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਚੋਣਾਂ ਲੜਨ ਤੋਂ ਇਨਕਾਰ ਕਰ ਚੁੱਕੇ ਹਨ,ਉੱਥੇ ਹੀ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਪਿਛਲੇ ਦਿਨੀਂ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ,ਮੰਨਿਆ ਜਾ ਰਿਹਾ ਹੈ ਕਿ ਭਾਜਪਾ ਵੱਲੋਂ ਉਹ ਪਟਿਆਲਾ ਤੋਂ ਉਮੀਦਵਾਰ ਹੋ ਸਕਦੇ ਹਨ,ਉੱਥੇ ਹੀ ਬੀਤੇ ਦਿਨ IFS ਤਰਨਜੀਤ ਸਿੰਘ ਸੰਧੂ ਨੇ ਵੀ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ,ਜਿਸ ਕਾਰਣ ਮੰਨਿਆ ਜਾ ਰਿਹਾ ਹੈ ਕਿ ਉਹ ਅੰਮ੍ਰਿਤਸਰ ਸੀਟ ਤੋਂ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ।
Related Posts
Latest News
