ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਕਿਹਾ ਕਿ ਸੂਬੇ ’ਚ ਸੋਮਵਾਰ ਤੋਂ ਇਕਸਮਾਨ ਨਾਗਰਿਕ ਸੰਹਿਤਾ ਲਾਗੂ ਹੋ ਜਾਵੇਗੀ
By Azad Soch
On

Dehradun,27 JAN,2025,(Azad Soch News):- ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ *Uttarakhand Chief Minister Pushkar Singh Dhami) ਨੇ ਐਤਵਾਰ ਨੂੰ ਕਿਹਾ ਕਿ ਸੂਬੇ ’ਚ ਸੋਮਵਾਰ ਤੋਂ ਇਕਸਮਾਨ ਨਾਗਰਿਕ ਸੰਹਿਤਾ (ਯੂ.ਸੀ.ਸੀ.) ਲਾਗੂ ਹੋ ਜਾਵੇਗੀ ਅਤੇ ਇਸ ਦੇ ਨਾਲ ਹੀ ਇਹ ਭਾਰਤ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਇਹ ਕਾਨੂੰਨ ਲਾਗੂ ਹੋਵੇਗਾ,ਮੁੱਖ ਮੰਤਰੀ ਨੇ ਸਨਿਚਰਵਾਰ ਸ਼ਾਮ ਨੂੰ ਇਥੇ ਜਾਰੀ ਇਕ ਬਿਆਨ ਵਿਚ ਕਿਹਾ, ‘‘ਯੂ.ਸੀ.ਸੀ. ਨੂੰ ਲਾਗੂ ਕਰਨ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿਚ ਐਕਟ ਦੇ ਨਿਯਮਾਂ ਦੀ ਪ੍ਰਵਾਨਗੀ ਅਤੇ ਸਬੰਧਤ ਅਧਿਕਾਰੀਆਂ ਦੀ ਸਿਖਲਾਈ ਸ਼ਾਮਲ ਹੈ।’’ ਉਨ੍ਹਾਂ ਕਿਹਾ ਕਿ ਯੂ.ਸੀ.ਸੀ. ਸਮਾਜ ’ਚ ਇਕਸਾਰਤਾ ਲਿਆਏਗਾ ਅਤੇ ਸਾਰੇ ਨਾਗਰਿਕਾਂ ਲਈ ਬਰਾਬਰ ਅਧਿਕਾਰ ਅਤੇ ਜ਼ਿੰਮੇਵਾਰੀਆਂ ਨੂੰ ਯਕੀਨੀ ਬਣਾਏਗਾ।
Related Posts
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...