ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ

New Delhi,13 May,2024,(Azad Soch News):- ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਚੌਥੇ ਪੜਾਅ ਦੀ ਵੋਟਿੰਗ ਅੱਜ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ,ਇਸ ਪੜਾਅ ‘ਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ ‘ਤੇ ਵੋਟਿੰਗ (Voting) ਹੋ ਰਹੀ ਹੈ,ਆਮ ਚੋਣਾਂ ਦੇ ਚੌਥੇ ਪੜਾਅ ‘ਚ ਆਂਧਰਾ ਪ੍ਰਦੇਸ਼ ਦੀਆਂ ਸਾਰੀਆਂ 25, ਤੇਲੰਗਾਨਾ ਦੀਆਂ 17, ਉੱਤਰ ਪ੍ਰਦੇਸ਼ ਦੀਆਂ 13, ਮਹਾਰਾਸ਼ਟਰ ਦੀਆਂ 11, ਪੱਛਮੀ ਬੰਗਾਲ ਦੀਆਂ 8, ਮੱਧ ਪ੍ਰਦੇਸ਼ ਦੀਆਂ 8 ਸੀਟਾਂ, ਬਿਹਾਰ ਦੇ 5 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ,ਵੋਟ ਪਾਉਣ ਲਈ ਲੋਕ ਸਵੇਰ ਤੋਂ ਹੀ ਪੋਲਿੰਗ ਸਟੇਸ਼ਨ (Polling Station) ‘ਤੇ ਪਹੁੰਚ ਰਹੇ ਹਨ।
ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਵਿੱਚ 10 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ 1717 ਉਮੀਦਵਾਰ ਚੋਣ ਲੜ ਰਹੇ ਹਨ,ਚੌਥੇ ਪੜਾਅ ਲਈ ਇੱਕ ਸੰਸਦੀ ਹਲਕੇ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੀ ਔਸਤ ਗਿਣਤੀ 18 ਹੈ,ਚੌਥੇ ਪੜਾਅ ‘ਚ 1.92 ਲੱਖ ਪੋਲਿੰਗ ਸਟੇਸ਼ਨਾਂ ‘ਤੇ 17.7 ਕਰੋੜ ਤੋਂ ਵੱਧ ਵੋਟਰ ਹਨ,ਇਨ੍ਹਾਂ ਵਿੱਚੋਂ 8.97 ਕਰੋੜ ਪੁਰਸ਼ ਅਤੇ 8.73 ਕਰੋੜ ਮਹਿਲਾ ਵੋਟਰ ਹਨ,ਚੌਥੇ ਪੜਾਅ ਲਈ, 85 ਸਾਲ ਤੋਂ ਵੱਧ ਉਮਰ ਦੇ 12.49 ਲੱਖ ਤੋਂ ਵੱਧ ਰਜਿਸਟਰਡ ਵੋਟਰ ਅਤੇ 19.99 ਲੱਖ ਅਪਾਹਜ ਵੋਟਰ ਹਨ,ਜਿਨ੍ਹਾਂ ਨੂੰ ਘਰ ਬੈਠੇ ਹੀ ਵੋਟ ਪਾਉਣ ਦਾ ਵਿਕਲਪ ਦਿੱਤਾ ਗਿਆ ਹੈ।
Related Posts
Latest News
