ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਸ਼ੰਭੂ ਬਾਰਡਰ ਤੇ ਅੱਜ ਮੁੜ ਦਿੱਲੀ ਤੱਕ ਕੂਚ
Chandigarh,08 DEC,2024, (Azad Soch News):- ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨ ਸ਼ੰਭੂ ਬਾਰਡਰ (Farmer Shambhu Border) ਤੇ ਅੱਜ ਮੁੜ ਦਿੱਲੀ ਤੱਕ ਕੂਚ ਕਰਨਗੇ। 101 ਕਿਸਾਨਾਂ ਦਾ ਸਮੂਹ ਦੁਪਹਿਰ 12 ਵਜੇ ਰਵਾਨਾ ਹੋਵੇਗਾ, ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ (Coordinator Sarwan Singh Pandher) ਦਾ ਕਹਿਣਾ ਹੈ ਕਿ ਅਸੀਂ 7 ਦਸੰਬਰ ਨੂੰ ਗੱਲਬਾਤ ਲਈ ਸਮਾਂ ਦਿੱਤਾ ਸੀ, ਪਰ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ। ਹੁਣ ਕਿਸਾਨਾਂ ਨੇ ਅੱਗੇ ਵਧਣ ਦਾ ਫੈਸਲਾ ਕੀਤਾ ਹੈ।ਪਹਿਲਾਂ 6 ਦਸੰਬਰ ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਸਨ, ਜਿਸ ਵਿੱਚ 8 ਕਿਸਾਨ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਨੂੰ ਵਾਪਸ ਬੁਲਾਇਆ ਅਤੇ ਕਿਹਾ ਕਿ ਕੇਂਦਰ ਕੋਲ ਇੱਕ ਦਿਨ ਦਾ ਸਮਾਂ ਹੈ। ਜੇਕਰ ਉਨ੍ਹਾਂ ਨੇ ਗੱਲ ਨਾ ਕੀਤੀ ਤਾਂ ਉਹ 8 ਦਸੰਬਰ ਨੂੰ ਦਿੱਲੀ ਵੱਲ ਕੂਚ ਕਰਨਗੇ। ਜਿਸਦੇ ਚੱਲਦੇ ਅੱਜ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਹਲਚਲ ਤੇਜ਼ ਹੋ ਗਈ ਹੈ।ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਹਰਿਆਣਾ ਪੁਲਿਸ (Haryana Police) ਨੇ ਮੀਡੀਆ ਕਰਮੀਆਂ ਨੂੰ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੂੰ ਸ਼ੰਭੂ ਬਾਰਡਰ ਜਾਂ ਕਿਸੇ ਹੋਰ ਥਾਂ 'ਤੇ ਭੀੜ ਤੋਂ ਸਹੀ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਹੈ। ਪੱਤਰ ਵਿੱਚ ਪੰਜਾਬ ਦੇ ਡੀਜੀਪੀ (DGP) ਨੂੰ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਮੀਡੀਆ ਕਰਮਚਾਰੀਆਂ ਨੂੰ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੂਰ ਰੋਕਿਆ ਜਾਵੇ।