"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਿਲੇ ਦੇ ਡਰੱਗ ਹੋਟਸਪੋਟ ਤੇ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ

ਮੋਗਾ 22 ਮਾਰਚ

 ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਤਹਿਤ ਅੱਜ ਏ.ਡੀ.ਜੀ.ਪੀ (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵ ਕੁਮਾਰ ਵਰਮਾ ਅਤੇ ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਵਿੱਚ ਸਵੇਰ 10 ਤੋ 2  ਵਜੇ ਤੱਕ ਮੋਗਾ ਜਿਲੇ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ।ਇਸ ਅਪ੍ਰੇਸ਼ਨ ਦੌਰਾਨ 2 ਐਸ.ਪੀ., 2 ਡੀ.ਐਸ.ਪੀ., 8 ਥਾਣਿਆਂ ਦੇ ਮੁਖ ਅਫਸਰਾਨ, 240 (ਐਨ.ਜੀ.ਓ. ਅਤੇ ਈ.ਪੀ.ਓ.) ਸਮੇਤ ਕੁੱਲ 252 ਪੁਲਿਸ ਕਰਮਚਾਰੀਆਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਬ-ਡਵੀਜਨ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾਂ ਅਤੇ ਸਬ-ਡਵੀਜਨ ਸਿਟੀ ਮੋਗਾ ਵਿੱਚ ਪਿੰਡ ਬੁੱਕਣਵਾਲਾ, ਸਾਧਾਂ ਵਾਲੀ ਬਸਤੀ ਅਤੇ ਐਮ.ਪੀ. ਬਸਤੀ ਵਿੱਚ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਤੇ ਤਲਾਸ਼ੀ ਅਭਿਆਨ ਚਲਾਇਆ ਗਿਆ।
ਦੌਰਾਨ ਚੈਕਿੰਗ 140 ਨਸ਼ੀਲੀਆਂ ਗੋਲੀਆਂ ਅਤੇ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਤੋ ਇਲਾਵਾ 85 ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਗਈ ਅਤੇ ਕੁੱਲ 5 ਸ਼ੱਕੀ ਵਹੀਕਲ ਨੂੰ  ਪੁਲਿਸ ਕਬਜੇ ਵਿੱਚ ਲੈ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਏ ਡੀ ਜੀ ਪੀ (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵ ਕੁਮਾਰ ਵਰਮਾ ਨੇ ਇਸ ਕਾਰਵਾਈ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰਖਣ ਲਈ ਸਾਡੀ ਵਚਨਬਧਤਾ ਨੂੰ ਦਰਸਾਉਂਦਾ ਹੈ।
ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ  ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲ਼ਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ।ਪੰਜਾਬ ਸਰਕਾਰ ਵਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਇੱਥੇ ਇਹ ਵਰਣਨਯੋਗ ਹੈ ਕਿ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤੋਂ ਆਮ ਪਬਲਿਕ ਵੀ ਬਹੁਤ ਖੁਸ਼ ਹੈ ਅਤੇ ਇਸ ਕਾਰਵਾਈ ਸਬੰਧੀ ਪੁਲਿਸ ਦੀ ਸ਼ਲਾਘਾ ਵੀ ਕਰ ਰਹੀ ਹੈ।ਹਾਜਰ ਪਬਲਿਕ ਨੇ ਦੱਸਿਆ ਕਿ ਉਹ ਨਸ਼ੇ ਦੀ ਇਸ ਭੈੜੀ ਕੁਰੀਤੀ ਨੂੰ ਖਤਮ ਕਰਨ ਲਈ ਪੁਲਿਸ ਦੀ ਹਰ ਸੰਭਵ ਮਦਦ ਅਤੇ ਸਹਿਯੋਗ ਲਈ ਤਿਆਰ ਹਨ।

Tags:

Advertisement

Latest News

ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ ਪੁਲਿਸ ਵਲੋਂ ਅੰਤਰਰਾਜੀ ਨਾਕੇ ਲਗਾ ਕੇ ਕੀਤੀ ਵਾਹਨਾਂ ਦੀ ਚੈਕਿੰਗ
ਨੰਗਲ 24 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ...
80 ਪਿੰਡਾਂ ਦੀਆਂ ਮਹਿਲਾ ਕਿਸਾਨਾਂ ਲਈ ਗਰਮੀ ਰੁੱਤ ਦੀਆਂ ਬੀਜ ਕਿੱਟਾ ਜਾਰੀ
ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਸੰਪਰਕ ਪ੍ਰੋਗਰਾਮ ਸ਼ੁਰੂ
ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ
ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹਿਰ ਵਾਸੀਆਂ ਨੂੰ ਸਵੱਛਤਾ ਸਰਵੇਖਣ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼