ਪੰਜਾਬ ਵਿਧਾਨ ਸਭਾ ਵੱਲੋਂ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ

ਚੰਡੀਗੜ੍ਹ, 3 ਸਤੰਬਰ:

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ "ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024" ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

"ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਇਸ ਬਿਲ 'ਤੇ ਵਿਚਾਰ ਕਰਨ ਤੋਂ ਬਾਅਦ ਇਸ ਬਿਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Tags:

Advertisement

Latest News

ਰੋਜ਼ਾਨਾ ਸਵੇਰੇ ਇੱਕ ਕਟੋਰੀ ਪੁੰਗਰੀ ਮੂੰਗੀ ਦੀ ਦਾਲ ਦਾ ਸੇਵਨ ਕਰਨ ਨਾਲ ਤੁਹਾਡਾ ਸਰੀਰ ਤੰਦਰੁਸਤ ਰਹੇਗਾ ਰੋਜ਼ਾਨਾ ਸਵੇਰੇ ਇੱਕ ਕਟੋਰੀ ਪੁੰਗਰੀ ਮੂੰਗੀ ਦੀ ਦਾਲ ਦਾ ਸੇਵਨ ਕਰਨ ਨਾਲ ਤੁਹਾਡਾ ਸਰੀਰ ਤੰਦਰੁਸਤ ਰਹੇਗਾ
ਰੋਜ਼ਾਨਾ ਸਵੇਰੇ ਇੱਕ ਕਟੋਰੀ ਪੁੰਗਰੀ ਮੂੰਗੀ ਦੀ ਦਾਲ ਦਾ ਸੇਵਨ ਕਰਨ ਨਾਲ ਤੁਹਾਡਾ ਸਰੀਰ ਤੰਦਰੁਸਤ ਰਹੇਗਾ। ਮੂੰਗੀ ਦੀ ਦਾਲ ਵਿੱਚ...
ਪੰਜਾਬ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਨਵੇਂ ਸੀਜ਼ਨ ਤੋਂ ਪਹਿਲਾਂ ਰਿਕੀ ਪੋਂਟਿੰਗ ਨੂੰ ਆਈਪੀਐਲ ਟੀਮ ਦਾ ਮੁੱਖ ਕੋਚ ਕੀਤਾ ਨਿਯੁਕਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ
ਚੰਡੀਗੜ੍ਹ ਦੇ ਸੈਕਟਰ 24 'ਚ ਵੀਰਵਾਰ ਨੂੰ ਇਕ ਭਿਆਨਕ ਸੜਕ ਹਾਦਸੇ 'ਚ 5 ਸਾਲਾ ਅਰਨਵ ਦੀ ਮੌਤ ਹੋ
ਪਾਕਿਸਤਾਨੀ ਫੌਜ 'ਤੇ ਵੱਡਾ ਅੱਤਵਾਦੀ ਹਮਲਾ
ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਮੰਗ ਦੁਹਰਾਈ
ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ,ਹਰਿਆਣਾ 'ਚ 'ਆਪ' ਤੋਂ ਬਿਨਾਂ ਕੋਈ ਸਰਕਾਰ ਨਹੀਂ ਬਣੇਗੀ