ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਦੇ ਲੋਕਾਂ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ

ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਦੇ ਲੋਕਾਂ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ

  • -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਵਚਨਬੱਧ
    - ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ: ਡੀਜੀਪੀ ਗੌਰਵ ਯਾਦਵ
  • -ਪੰਜਾਬ ਪੁਲਿਸ ਵੱਲੋਂ ਮਾਨਸੂਨ ਦੇ ਸਵਾਗਤ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ, ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਇਆ ਬੂਟਾ
    - ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਦੇ ਲੋਕਾਂ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ

 


Chandigarh, 12 July 2024,(Azad Soch News):- ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਵੱਲੋਂ ਸੂਬੇ ਵਿੱਚ ਹਰਿਆਲੀ ਨੂੰ ਵਧਾਉਣ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਹੀ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (Punjab Police Headquarters) ਵਿਖੇ ਬੌਟਲ ਪਾਮ ਦਾ ਬੂਟਾ ਲਗਾ ਕੇ “ਆਓ ਰੁਖ ਲਗਾਈਏ, ਧਰਤੀ ਮਾਂ ਨੂੰ ਬਚਾਈਏ” ਦੇ ਨਾਅਰੇ ਅਧੀਨ ਸੂਬਾ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ,ਇਸ ਪਹਿਲਕਦਮੀ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਵਾਤਾਵਰਨ ਪੱਖੀ ਪਹੁੰਚ ਕਰਾਰਦਿਆਂ ਦਿੰਦਿਆਂ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਸਾਰੇ ਪੁਲਿਸ ਜ਼ਿਲ੍ਹਿਆਂ/ਯੂਨਿਟਾਂ ਵਿੱਚ ਬੌਟਲ ਪਾਮ, ਮਲਸਰੀ, ਅਮਲਤਾਸ, ਟੀਕ, ਟਰਮੀਨਲੀਆ ਅਰਜਨ ਸਮੇਤ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ,ਡੀਜੀਪੀ ਨੇ ਪੰਜਾਬ ਦੇ ਲੋਕਾਂ ਨੂੰ ਅੱਗੇ ਆਉਣ ਅਤੇ ਪੌਦੇ ਲਗਾਉਣ ਦੀ ਇਸ ਮੁਹਿੰਮ ਨੂੰ ਜਨਤਕ ਲਹਿਰ ਵਿੱਚ ਬਦਲਣ ਲਈ ਪੰਜਾਬ ਪੁਲਿਸ ਦੇ ਇਸ ਉਪਰਾਲੇ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਬਾਅਦ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ, ਸਪੈਸ਼ਲ ਡੀਜੀਪੀ ਹਿਊਮਨ ਰਿਸੋਰਸ ਡਿਵੈਲਪਮੈਂਟ (ਐਚਆਰਡੀ) ਈਸ਼ਵਰ ਸਿੰਘ, ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪੀ ਦਿਵੇਦੀ, ਐਡੀਸ਼ਨਲ ਡਾਇਰੈਕਟਰ ਜਨਰਲਜ਼ ਆਫ਼ ਪੁਲਿਸ (ਏਡੀਜੀਜ਼ਪੀ) ਡਾ. ਨਰੇਸ਼ ਕੁਮਾਰ ਅਰੋੜਾ, ਰਾਮ ਸਿੰਘ, ਐਸ.ਐਸ. ਸ੍ਰੀਵਾਸਤਵ, ਬੀ ਚੰਦਰ ਸੇਖਰ, ਜੀ ਨਾਗੇਸ਼ਵਰ ਰਾਓ, ਐਲ ਕੇ ਯਾਦਵ ਅਤੇ ਮੋਹਨੀਸ਼ ਚਾਵਲਾ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੀ ਬੂਟੇ ਲਗਾਏ। ਇਸ ਦੌਰਾਨ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਵੱਖ-ਵੱਖ ਪ੍ਰਜਾਤੀਆਂ ਦੇ ਲਗਭਗ 25 ਬੂਟੇ ਲਗਾਏ ਗਏ,ਡੀਜੀਪੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ/ਯੂਨਿਟਾਂ ਵਿੱਚ ਲਗਾਏ ਗਏ ਸਾਰੇ ਪੌਦਿਆਂ ਦੀ ਸਹੀ ਤੇ ਸੁਚੱਜੀ ਦੇਖਭਾਲ ਨੂੰ ਯਕੀਨੀ ਬਣਾਉਣ,ਜ਼ਿਕਰਯੋਗ ਹੈ ਕਿ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੀਪੀਜ਼/ਐਸਐਸਪੀਜ਼ ਤੋਂ ਇਲਾਵਾ ਰੇਲਵੇ, ਕਮਾਂਡੋ ਬਟਾਲੀਅਨ, ਪੀਏਪੀ ਬਟਾਲੀਅਨ, ਆਈਆਰਬੀ ਬਟਾਲੀਅਨ ਅਤੇ ਇੰਟੈਲੀਜੈਂਸ ਵਿੰਗ ਸਮੇਤ ਸਾਰੀਆਂ ਯੂਨਿਟਾਂ ਦੇ ਮੁਖੀਆਂ ਨੇ ਵੀ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬੂਟੇ ਲਗਾਏ।

 

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ