#Draft: Add Your Title

#Draft: Add Your Title

ਲੁਧਿਆਣਾ, 04 ਨਵੰਬਰ (000) - ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਗਲਾਡਾ ਦਫ਼ਤਰ ਵਿਖੇ ਆਪਣੀ ਪਲੇਠੀ ਫੇਰੀ ਦੌਰਾਨ ਗਲਾਡਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਮੁੱਖ ਪ੍ਰਸ਼ਾਸ਼ਕ, ਗਲਾਡਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ., ਵਧੀਕ ਮੁੱਖ ਪ੍ਰਸ਼ਾਸ਼ਕ ਗਲਾਡਾ ਸ੍ਰੀ ਅਮਨ ਗੁਪਤਾ, ਪੀ.ਐਸ.ਐਸ., ਸ੍ਰੀ ਵਿਨੀਤ ਕੁਮਾਰ ਪੀ.ਸੀ.ਐਸ., ਮਿਲਖ ਅਫਸਰ, ਗਲਾਡਾ ਸਮੇਤ ਗਲਾਡਾ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਮੀਟਿੰਗ ਦੌਰਾਨ ਗਲਾਡਾ ਦੇ ਵੱਖ-ਵੱਖ ਕਾਰਜ਼ਾਂ ਦੀ ਸਮੀਖਿਆ ਕਰਦਿਆਂ  ਹਦਾਇਤ ਕੀਤੀ ਕਿ ਗਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਸੱਚੀ ਨਿਸ਼ਠਾ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਗਲਾਡਾ ਦੇ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਲੁਧਿਆਣਾ ਵਿਖੇ ਗਲਾਡਾ ਦੀ ਹਦੂਦ ਅੰਦਰ ਜੋ ਵੀ ਗੈਰ-ਕਾਨੂੰਨੀ ਉਸਾਰੀਆਂ ਅਤੇ ਗੈਰ ਕਾਨੂੰਨੀ ਕਲੋਨੀਆਂ ਦੀ ਉਸਾਰੀ ਹੋ ਰਹੀ ਹੈ, ਉਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਨਜਾਇਜ ਉਸਾਰੀਕਰਤਾ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਲੋਨਾਈਜਰਾਂ ਨੂੰ ਲਾਇਸੰਸ ਲੈਣ ਲਈ ਪ੍ਰੋਤਸਾਹਿਤ ਕੀਤਾ ਜਾਵੇ ਤਾਂ ਜੋ ਸਰਕਾਰ ਦੇ ਮਾਲੀਏ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਲੋਕਾਂ ਦਾ ਰੁਝਾਨ ਗੈਰ-ਕਾਨੂੰਨੀ/ਅਣ-ਅਧਿਕਾਰਤ ਕਲੋਨੀਆਂ ਤੋਂ ਹੱਟ ਕੇ ਅਧਿਕਾਰਿਤ ਕਲੋਨੀਆਂ ਵੱਲ ਵੱਧ ਸਕੇ।

ਇਸ ਤੋਂ ਇਲਾਵਾ ਇੰਜੀਨੀਅਰਿੰਗ ਬ੍ਰਾਂਚ ਨੂੰ ਹਦਾਇਤ ਕੀਤੀ ਗਈ ਕਿ ਗਲਾਡਾ ਦੁਆਰਾ ਸਥਾਪਿਤ ਕੀਤੀਆਂ ਸਾਈਟਾਂ ਵਿੱਚ ਪੈਂਦੇ ਪਾਰਕਾਂ ਦਾ ਨਿਰੰਤਰ ਰੱਖ ਰਖਾਵ ਕੀਤਾ ਜਾਵੇ ਤਾਂ ਜੋ ਲੋਕ ਇਨ੍ਹਾਂ ਪਾਰਕਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਦੀਆਂ ਖਾਲੀ ਪਈਆਂ ਸਾਈਟਾਂ ਦੀ ਡਿਵੈਲਪਮੈਂਟ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਉਨ੍ਹਾਂ ਦੀ ਨਿਲਾਮੀ ਕਰਕੇ ਸਰਕਾਰ ਦਾ ਮਾਲੀਆ ਵਧਾਇਆ ਜਾ ਸਕੇ।

 
 
Tags:

Advertisement

Latest News

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ