#Draft: Add Your Title

#Draft: Add Your Title

ਫਰੀਦਕੋਟ 28 ਨੰਵਬਰ () ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਏ ਜਾਣ ਵਾਲੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਵਿੱਚ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੈਡਮ ਬਲਜੀਤ ਕੌਰ ਮੁੱਖ ਮਹਿਮਾਨ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਦੌਰਾਨ ਕੀਤਾ।

ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਸਮਾਗਮ ਸਬੰਧੀ ਆਪਣੇ ਕੰਮਾਂ ਨੂੰ ਪੂਰਾ ਕਰ ਲੈਣ। ਉਨ੍ਹਾਂ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਨਵੀਨ ਗੜ੍ਹਵਾਲ, ਜਿਲ੍ਹਾ ਖੇਡ ਅਫ਼ਸਰ ਸ. ਬਲਜਿੰਦਰ ਸਿੰਘ ਸੈਕਟਰੀ ਰੈੱਡ ਕਰਾਸ ਸ੍ਰੀ ਮਨਦੀਪ ਮੌਂਗਾ, ਡੀ.ਐਸ.ਪੀ.  ਸ. ਸ਼ਮਸ਼ੇਰ ਸਿੰਘ, ਸ੍ਰੀ ਜਸਬੀਰ ਜੱਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2024 ਅੰਗ 620 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-11-2024 ਅੰਗ 620
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥...
ਗਾਇਕ-ਅਦਾਕਾਰ ਬੱਬੂ ਮਾਨ ਨੇ ਕੀਤਾ ਨਵੇਂ ਗੀਤ 'ਦਿਲ ਤੇ ਨਾ ਲਾਈਂ' ਦਾ ਐਲਾਨ
ਚੰਡੀਗੜ੍ਹ ਨਾਈਟ ਕਲੱਬ ਧਮਾਕੇ ਦੇ ਮੁਲਜ਼ਮਾਂ ਨੂੰ ਹਿਸਾਰ ਤੋਂ ਫੜਿਆ ਗਿਆ
ਕਿਸਾਨ ਆਗੂ ਜਗਜੀਤ ਡੱਲੇਵਾਲ ਲੁਧਿਆਣਾ ਦੇ ਡੀਐਮਸੀ ਹਸਪਤਾਲ ਰਿਹਾਅ
ਸਾਊਥ ਸਟਾਰ ਐਲੂ ਅਰਜੁਨ ਦੀ ਫਿਲਮ 'ਪੁਸ਼ਪਾ 2: ਦ ਰੂਲ' ਨੂੰ ਲੈ ਕੇ ਕਾਫੀ ਚਰਚਾ
ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਵਿੱਚ ਪੁਲਿਸ ਨੇ ਇੱਕ ਬਦਨਾਮ ਗੈਂਗਸਟਰ ਦਾ ਐਨਕਾਊਂਟਰ ਕੀਤਾ
ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ