ਰੋਜ਼ਗਾਰ ਕੈਂਪ ਵਿਚ 113 ਵਿਦਿਆਰਥੀਆਂ ਨੇ ਲਿਆ ਭਾਗ

ਰੋਜ਼ਗਾਰ ਕੈਂਪ ਵਿਚ 113 ਵਿਦਿਆਰਥੀਆਂ ਨੇ ਲਿਆ ਭਾਗ

ਅੰਮ੍ਰਿਤਸਰ 29 ਜੂਨ 2024--

ਪੰਜਾਬ ਸਰਕਾਰ ਦੇ ਘਰਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰਕਮਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਕੀਤਾ ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਰੋਜ਼ਗਾਰ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ 28 ਜੂਨ 2024 ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਰਣਜੀਤ ਐਵੇਨਿਊ ਅੰਮ੍ਰਿਤਸਰ ਵਿਖੇ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 113 ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਦਾ ਮੁੱਖ ੳਦੇਸ਼ ਵਿਦਿਆਰਥੀਆਂ ਨੂੰ ਸਰਕਾਰੀ/ਪ੍ਰਾਈਵੇਟ ਨੋਕਰੀਆਂ ਬਾਰੇ ਜਾਣਕਾਰੀ ਦੇਣਾ ਹੈ। ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰੁਜਗਾਰ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਰੁਜਗਾਰ ਦਫਤਰ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ ਉਨ੍ਹਾਂ ਦੱਸਿਆ ਕਿ ਦਫਤਰ ਵਿਖੇ ਪਹੁੰਚ ਕੇ ਕਿਸ ਤਰ੍ਹਾਂ ਸਰਕਾਰੀ ਅਤੇ ਪ੍ਰਾਈਵੇਟ ਨੋਕਰੀਆਂ ਬਾਰੇ ਜਾਣਕਾਰੀ ਲੈ ਸਕਦੇ ਹਨ ਅਤੇ ਉਨ੍ਹਾਂ ਦੱਸਿਆ ਕਿ ਹਰ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ। ਜਿਸ ਦਾ ਉਹ ਵੱਧ ਤੋ ਵੱਧ ਲਾਭ ਉਠਾ ਸਕਦੇ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਇਆ ਡਿਪਟੀ ਸੀ.ਈ.ਓ ਤੀਰਥਪਾਲ ਸਿੰਘ ਵਲੋਂ ਦੱਸਿਆ ਗਿਆ ਕਿ ਸਵੈਰੋਜਗਾਰ ਸਬੰਧੀ ਜਾਣਕਾਰੀ ਲਈ ਇਸ ਦਫਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਵਿਜਿਟ ਕੀਤਾ ਜਾ ਸਕਦਾ ਹੈ ਅਤੇ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਮ ਪੇਜ https://tinyurl.com/dbeeasr ਨਾਲ ਜੁੜੋ ਜਾ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸਪੰਰਕ ਕਰ ਸਕਦੇ ਹੋ।ਇਸ ਮੌਕੇ ਉਹਨ੍ਹਾਂ ਨਾਲ ਸੰਸਥਾ ਦੇ ਪ੍ਰਿੰਸੀਪਲ ਸ਼੍ਰੀ ਸੰਜੀਵ ਸ਼ਰਮਾਸ਼੍ਰੀ ਰਾਜੇਸ਼ ਬਾਹਰੀਪੰਜਾਬ ਸਕਿੱਲ ਡਿਵੈਲਪਮੈਂਅ ਮਿਸ਼ਨ ਅਤੇ  ਕਰੀਅਰ ਕਾਉਂਸਲਰ ਸ਼੍ਰੀ ਗੋਰਵ ਕੁਮਾਰਸ਼੍ਰੀਮਤੀ ਸੋਨਮ ਕਪੂਰਸ਼੍ਰੀ ਦੀਪਕ ਕੁਮਾਰ ਆਦਿ ਰੁਜ਼ਗਾਰ ਦਫਤਰ ਦੇ ਕਰਮਚਾਰੀ ਮੌਜੂਦ ਸਨ।

Tags:

Advertisement

Latest News

ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ
ਫਾਜਿਲਕਾ 2 ਜੁਲਾਈ 2024………  ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ...
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ ਸਥਾਪਿਤ
ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ
ਸਿਵਲ ਸਰਜਨ ਫਾਜ਼ਿਲਕਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ
ਲੋਕ ਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਦੇ ਚੋਣ ਖਰਚਿਆਂ ਦਾ ਕੀਤਾ ਅੰਤਿਮ ਮਿਲਾਨ