ਕੌਮੀ ਲੋਕ ਅਦਾਲਤ ਦੌਰਾਨ 11809 ਕੇਸਾਂ ਦਾ ਕੀਤਾ ਨਿਪਟਾਰਾ

ਕੌਮੀ ਲੋਕ ਅਦਾਲਤ ਦੌਰਾਨ 11809 ਕੇਸਾਂ ਦਾ ਕੀਤਾ ਨਿਪਟਾਰਾ

ਬਠਿੰਡਾ, 15 ਦਸੰਬਰ : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐਸਏਐਸ ਨਗਰ, (ਮੋਹਾਲੀ) ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਸ਼ ਜੱਜ-ਸਹਿਤ-ਚੇਅਰਮੈਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮੀਤ ਮਲਹੋਤਰਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ ਲਗਾਈ ਗਈ, ਜਿਸ ਵਿਚ 22 ਬੈਂਚਾਂ ਦਾ ਗਠਨ ਕੀਤਾ ਗਿਆਜਿਨ੍ਹਾਂ ਵਿਚ ਸਬ ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਿਲ ਹਨ। ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਅਤੇ ਕਰੀਮੀਨਲ ਸਮੇਤ ਅਪੀਲਬੈਂਕ ਰਿਕਵਰੀ ਕੇਸਟ੍ਰੈਫਿਕ ਚਲਾਨਾਂ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਕੌਮੀ ਲੋਕ ਅਦਾਲਤ ਵਿਚ ਕੁੱਲ 22755 ਕੇਸ ਲਗਾਏ ਗਏ ਅਤੇ 11809 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ  358265588 ਰੁਪਏ ਦਾ ਅਵਾਰਡ ਪਾਸ ਕੀਤੇ ਗਏ।

ਸ੍ਰੀ ਸੁਮੀਤ ਮਲਹੋਤਰਾਮਾਨਯੋਗ ਜ਼ਿਲ੍ਹਾ ਤੇ ਸੈਸ਼ਨਸ਼ ਜੱਜ-ਸਹਿਤ-ਚੇਅਰਮੈਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ। ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ। ਲੋਕ ਅਦਾਲਤ ਦੇ ਫੈਸਲੇ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਇਸ ਦੇ ਫੈਸਲੇ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜੀਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਕਰਨ।    

       ਸ੍ਰੀ ਸੁਰੇਸ਼ ਕੁਮਾਰ ਗੋਇਲਸਿਵਲ ਜੱਜ ਸੀਨੀਅਰ ਡਵੀਜ਼ਨ/ਸੀਜੇਐਮ-ਸਹਿਤ-ਸਕੱਤਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਟੋਲ ਫ੍ਰੀ ਨੰਬਰ 15100 ਬਾਰੇ ਦੱਸਦਿਆਂ ਕਿਹਾ ਕਿ ਕਿਸੇ ਨੂੰ ਮੁਫਤ ਕਾਨੂੰਨੀ ਸੇਵਾਵਾਂ ਲੋੜ ਹੈ ਤਾਂ ਉਹ ਇਸ ਟੋਲ ਫ੍ਰੀ ਨੰਬਰ ’ਤੇ ਸੰਪਰਕ ਕਰ ਸਕਦਾ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-12-2024 ਅੰਗ 675 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-12-2024 ਅੰਗ 675
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥...
ਡਾਇਟ ‘ਚ ਕਰੋ ਖੀਰੇ ਨੂੰ ਸ਼ਾਮਿਲ
ਨਵੀਂ ਫਿਲਮ 'ਹਸਰਤ' ਦੀ ਪਹਿਲੀ ਝਲਕ ਰਿਲੀਜ਼, ਫਿਲਮ ਓਟੀਟੀ ਪਲੇਟਫਾਰਮ ਉਤੇ ਹੋਵੇਗੀ ਰਿਲੀਜ਼
ਹਰਿਆਣਾ ਵਿੱਚ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ 'ਤੇ ਪਾਬੰਦੀ
ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
ਵਿਜੈ ਦਿਵਸ ਦੇ ਸਬੰਧ ਵਿੱਚ ਆਸਫ ਵਾਲਾ ਵਿਖੇ ਕਰਵਾਈ ਗਈ ਮੈਰਾਥਾਨ
ਪੰਜਾਬ ਦੇ ਪੇਸ ਵਿੰਟਰ ਕੈਂਪਸ ਕਰ ਰਹੇ ਹਨ ਅਕਾਦਮਿਕ ਉੱਤਮਤਾ ਅਤੇ ਮੁਕਾਬਲੇ ਦੀ ਭਾਵਨਾ ਦਾ ਸੰਚਾਰ