20 ਟੀਮਾਂ ਕਰ ਰਹੀਆਂ ਹਨ ਲਗਾਤਾਰ ਨਰਮੇ ਦਾ ਸਰਵੇਖਣ -ਨਰਮੇ ਤੇ ਨਹੀਂ ਹੈ ਕਿਤੇ ਕਿਸੇ ਬਿਮਾਰੀ ਜਾਂ ਕੀਟ ਦਾ ਹਮਲਾ

20 ਟੀਮਾਂ ਕਰ ਰਹੀਆਂ ਹਨ ਲਗਾਤਾਰ ਨਰਮੇ ਦਾ ਸਰਵੇਖਣ -ਨਰਮੇ ਤੇ ਨਹੀਂ ਹੈ ਕਿਤੇ ਕਿਸੇ ਬਿਮਾਰੀ ਜਾਂ ਕੀਟ ਦਾ ਹਮਲਾ

ਫਾਜ਼ਿਲਕਾ, 16 ਸਤੰਬਰ
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸੰਦੀਪ ਰਿਣਵਾਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਨਰਮੇ ਦੀ ਫਸਲ ਦੇ ਸਰਵੇਖਣ ਲਈ 20 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਟੀਮਾਂ ਹਫ਼ਤੇ ਵਿਚ 2 ਦਿਨ ਸੋਮਵਾਰ ਅਤੇ ਵੀਰਵਾਰ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਕੇ ਸਰਵੇਖਣ ਕਰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਟੀਮਾਂ ਦੀ ਸਰਵੇ ਰਿਪੋਰਟ ਅਨੁਸਾਰ ਜ਼ਿਲ੍ਹੇ ਵਿਚ ਕਿਤੇ ਵੀ ਨਰਮੇ ਦੀ ਫਸਲ ਤੇ ਕਿਸੇ ਬਿਮਾਰੀ ਜਾਂ ਕੀਟ ਦਾ ਹਮਲਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮਿਲੀ ਬੱਗ, ਚਿੱਟੀ ਮੱਖੀ ਜਾਂ ਗੁਲਾਬੀ ਸੁੰਡੀ ਦੇ ਹਮਲੇ ਦੀ ਕਿਤੇ ਵੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਉਨ੍ਹਾਂ ਨੂੰ ਕਿਸੇ ਕੀੜੇ ਦੇ ਹਮਲੇ ਦੇ ਚਿੰਨ੍ਹ ਵਿਖਾਈ ਦੇਣ ਤਾਂ ਉਹ ਤੁਰੰਤ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਨ ਅਤੇ ਵਿਭਾਗ ਵੱਲੋਂ ਦੱਸੇ ਅਨੁਸਾਰ ਇਸਦਾ ਇਲਾਜ ਕਰਨ।
ਉਨ੍ਹਾਂ ਨੇ ਕਿਹਾ ਕਿ ਕਿਤੇ ਉੱਕਾ ਦੁੱਕਾ ਜੇਕਰ ਕਿਸੇ ਬੂਟੇ ਤੇ ਮਿਲੀ ਬੱਗ ਦਿਖਾਈ ਦੇਵੇ ਤਾਂ ਅਜਿਹੇ ਬੂਟੇ ਪੁੱਟ ਕੇ ਡੁੰਘੇ ਦੁੱਬ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਖੇਤਾਂ ਦਾ ਸਰਵੇਖ਼ਣ ਕਰਦੀਆਂ ਰਹਿੰਦੀਆਂ ਹਨ।\

Tags:

Advertisement

Latest News

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 18 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲਾ ਪੱਧਰੀ ਕੈਂਪ ਲਗਾਏ ਜਾਣਗੇ: ਡਾ. ਬਲਜੀਤ ਕੌਰ
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ
ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
ਬੈਂਕਾਂ ਨੂੰ ਸਾਈਬਰ ਧੋਖਾਧੜੀ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਅਤੇ ਸ਼ੱਕੀ ਲੈਣ-ਦੇਣ ਦੀ ਸਥਿਤੀ ਵਿੱਚ 1930 ਡਾਇਲ ਕਰਨ ਦੀ ਅਪੀਲ
ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ