ਜਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਫਾਜ਼ਿਲਕਾ ਪੁਲਿਸ ਵੱਲੋਂ 24*7 ਘੰਟੇ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ

ਜਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਲਈ ਫਾਜ਼ਿਲਕਾ ਪੁਲਿਸ ਵੱਲੋਂ 24*7 ਘੰਟੇ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ


ਫਾਜ਼ਿਲਕਾ 30 ਅਗਸਤ  

ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹੇ ਅੰਦਰ 24/*7 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਜਿਲ੍ਹੇ ਅੰਦਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਸਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੁਲਿਸ ਵੱਲੋਂ ਨਾਕਾਬੰਦੀਗਸ਼ਤਾਂ ਅਤੇ ਪੀ.ਸੀ.ਆਰ ਮੋਟਰ ਸਾਈਕਲ ਰਾਹੀਂ ਨਗਰ ਦੇ ਹਰ ਕੋਨੇ ਵਿੱਚ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਇਹ ਕਦਮ ਫਾਜ਼ਿਲਕਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਕਾਬੂ ਵਿੱਚ ਰੱਖਣਚੋਰੀ ਦੀਆਂ ਘਟਨਾਵਾਂ ਤੇ ਠੱਲ੍ਹ ਪਾਉਣ ਅਤੇ ਜਨਤਕ ਅਮਨ ਸ਼ਾਂਤੀ ਬਣਾਈ ਰੱਖਣ ਲਈ ਕੀਤੇ ਜਾ ਰਹੇ ਹਨ।

ਇਹਨਾਂ ਪ੍ਰਬੰਧਾਂ ਦੇ ਹਿੱਸੇ ਵਜੋਂਸੀਨੀਅਰ ਅਧਿਕਾਰੀ (ਜੀ.ਓਜ਼) ਵੱਲੋਂ ਹਰ ਰਾਤ ਇਹਨਾਂ ਡਿਊਟੀਆਂ ਦੀ ਚੈਕਿੰਗ ਕੀਤੀ ਜਾਂਦੀ ਹੈ। ਇਸ ਦੌਰਾਨਅਧਿਕਾਰੀ ਨਾਕਿਆਂ ਤੇ ਪਹੁੰਚ ਕੇ ਪੁਲਿਸ ਦੀ ਮੌਜੂਦਗੀ ਅਤੇ ਕਾਰਗੁਜ਼ਾਰੀ ਦੀ ਜਾਂਚ ਕਰਦੇ ਹਨ ਅਤੇ ਜਰੂਰਤ ਪੈਣ 'ਤੇ ਜਰੂਰੀ ਹੁਕਮਾਂ ਜਾਰੀ ਕਰਦੇ ਹਨ। ਇਹ ਡਿਊਟੀਆਂ ਸਿਰਫ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਹਨਬਲਕਿ ਰਾਤ ਦੇ ਸਮੇਂ ਵੀ ਜਾਰੀ ਰਹਿੰਦੀਆਂ ਹਨਤਾਂ ਜੋ ਕਿਸੇ ਵੀ ਸਥਿਤੀ ਵਿੱਚ ਜਨਤਕ ਸੁਰੱਖਿਆ ਵਿਚ ਕਿਸੇ ਤਰਾਂ ਦੀ ਕਮੀ ਨਾ ਰਹੇ।

ਫਾਜ਼ਿਲਕਾ ਪੁਲਿਸਆਪਣੇ ਸੁਰੱਖਿਆ ਕਾਇਮ ਕਰਨ ਦੇ ਜ਼ਿੰਮੇ ਦੀ ਪੂਰੀ ਸਮਝ ਅਤੇ ਸੰਵੇਦਨਸ਼ੀਲਤਾ ਨਾਲਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਰਹੀ ਹੈ ਅਤੇ ਸਹਿਰ ਵਾਸੀਆਂ ਨੂੰ ਯਕੀਨ ਦਿਲਾਉਂਦੀ ਹੈ ਕਿ ਉਹਨਾਂ ਦੀ ਸੁਰੱਖਿਆ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।

ਫਾਜ਼ਿਲਕਾ ਪੁਲਿਸ ਦੀ ਮੁਸਤੈਦੀ ਅਤੇ ਜਵਾਬਦੇਹੀ ਤੁਹਾਡੇ ਭਰੋਸੇ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ

Tags:

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ