ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 12 ਜੁਲਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮਲੇਰਕੋਟਲਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਅਨੁਸੂਚਿਤ ਜਾਤੀਆਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 6314 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 01, ਫਰੀਦਕੋਟ ਦੇ 482, ਗੁਰਦਾਸਪੁਰ ਦੇ 757, ਹੁਸ਼ਿਆਰਪੁਰ ਦੇ 1356, ਮਲੇਰਕੋਟਲਾ ਦੇ 253, ਮੋਗਾ ਦੇ 817, ਸ੍ਰੀ ਮੁਕਤਸਰ ਸਾਹਿਬ ਦੇ 935, ਸੰਗਰੂਰ ਦੇ 854 ਅਤੇ ਤਰਨਤਾਰਨ ਦੇ 859 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।
  
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ...
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ