ਜਿ਼ਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ 351601 ਮੀਟਰਕ ਟਨ ਕਣਕ ਦੀ ਹੋਈ ਆਮਦ, ਡਿਪਟੀ ਕਮਿਸ਼ਨਰ

ਜਿ਼ਲ੍ਹੇ  ਦੀਆਂ ਦਾਣਾ ਮੰਡੀਆਂ ਵਿੱਚ 351601 ਮੀਟਰਕ ਟਨ ਕਣਕ ਦੀ ਹੋਈ ਆਮਦ, ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ
ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹੇ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਜਿ਼ਲ੍ਹੇ ਦੀਆਂ ਦਾਣਾ ਮੰਡੀਆਂ ‘ਚ 351601 ਮੀਟਰਕ ਟਨ ਕਣਕ ਦੀ ਹੋਈ ਆਮਦ ਦਰਜ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਇਸ ਵਿਚੋਂ 317509 ਮੀਟਰਕ ਟਨ ਕਣਕ ਵੱਖ—ਵੱਖ ਖਰੀਦ ਏਜੰਸੀਆਂ ਵਲੋਂ ਖਰੀਦੀ ਜਾ ਚੁੱਕੀ ਹੈ ਅਤੇ 82303 ਮੀਟਰਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹੇ  ਵਿੱਚ ਸਥਾਪਿਤ ਕੀਤੀਆਂ ਗਈਆਂ 120 ਦਾਣਾ ਮੰਡੀਆਂ ਵਿੱਚ ਹੁਣ ਤੱਕ ਪਨਗਰੇਨ ਵੱਲੋਂ 86052 ਮੀਟਰਿਕ ਟਨ, ਮਾਰਕਫੈਡ ਵੱਲੋਂ 104276 ਮੀਟਰਿਕ ਟਨ, ਪਨਸਪ ਵੱਲੋਂ 68060 ਮੀਟਰਕ ਟਨ, ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 57730 ਮੀਟਰਿਕ ਟਨ ਅਤੇ ਪ੍ਰਾਈਵੇਟ ਵਲੋਂ 1391 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ
ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਸੁਖਵਿੰਦਰ ਸਿੰਘ ਗਿੱਲ ਜਿ਼ਲ੍ਹਾ  ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿ਼ਲ੍ਹੇ ਦੇ ਆੜਤੀਆਂ, ਟਰਾਂਸਪੋਰਟਰਾਂ, ਪੱਲੇਦਾਰਾਂ ਆਦਿ ਨਾਲ ਨਿਰੰਤਰ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਣਕ ਦੀ ਖ਼ਰੀਦ ਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਉਹਨਾਂ ਅੱਜ ਆੜਤੀਆ ਐਸੋਸੀਏਸ਼ਨ ਮਲੋਟ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜੇ ਕਰ ਕਿਸੇ ਨੂੰ ਖ਼ਰੀਦ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਸਬੰਧਿਤ ਦਫ਼ਤਰ ਨਾਲ ਸੰਪਰਕ ਕਰਨ। ਉਹਨਾਂ ਕਿਹਾ ਕਿ ਖਰੀਦੀ ਗਈ ਜਿਣਸ ਨੂੰ ਸੰਭਾਲਣ ਲਈ ਬਾਰਦਾਨੇ ਦਾ ਮੁਕੰਮਲ ਪ੍ਰਬੰਧ ਕੀਤਾ ਗਿਆ ਹੈ।

Tags:

Advertisement

Latest News

ਪੰਜਾਬ ਵਿੱਚ ਸਿਹਤ ਕਰਾਂਤੀ ਦੀ ਨਵੀਂ ਲਹਿਰ: ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਸੁਪਰ ਸਪੈਸ਼ਲ ਸਹੂਲਤਾਂ ਪੰਜਾਬ ਵਿੱਚ ਸਿਹਤ ਕਰਾਂਤੀ ਦੀ ਨਵੀਂ ਲਹਿਰ: ਹਰ ਪਿੰਡ ਵਿੱਚ ਪਹੁੰਚ ਰਹੀਆਂ ਹਨ ਸੁਪਰ ਸਪੈਸ਼ਲ ਸਹੂਲਤਾਂ
-ਲੌਂਗੋਵਾਲ ਨੂੰ ਮਿਲਿਆ ਸਿਹਤ ਦਾ ਨਵਾਂ ਤੋਹਫ਼ਾ - 11 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਸੀ.ਐਚ.ਸੀ. ਹਸਪਤਾਲ, ਅਮਨ ਅਰੋੜਾ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-05-2025 ਅੰਗ 622
ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰਜੋਤ ਬੈਂਸ ਵੱਲੋਂ ਲਗਾਤਾਰ ਚੌਥੇ ਦਿਨ ਨੰਗਲ ਡੈਮ ਦਾ ਦੌਰਾ
ਸਰਪੰਚਾਂ/ਪੰਚਾਂ ਲਈ ਬਲਾਕ ਪੱਧਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਪੁਲਿਸ ਨੇ ਹੁਣ ਤੱਕ 8 ਹਜਾਰ ਨਸ਼ਾ ਤਸਕਰ ਗ੍ਰਿਫਤਾਰ ਕੀਤੇ –ਕੈਬਨਿਟ ਮੰਤਰੀ ਮੁੰਡੀਆਂ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਟਾਲਾ ਪੁਲਿਸ ਨੇ ਕਾਦੀਆਂ ਵਿਖੇ ਵਰ੍ਹਦੇ ਮੀਂਹ 'ਚ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ
ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਨੂੰ ਦਿੱਤੀ ਨਵੀਂ ਉਡਾਣ : ਬ੍ਰਮ ਸ਼ੰਕਰ ਜਿੰਪਾ