ਜ਼ਿਲੇ ਦੀਆਂ ਮੰਡੀਆਂ ਵਿਚ 358155 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ-ਡਿਪਟੀ ਕਮਿਸ਼ਨਰ
By Azad Soch
On
ਫ਼ਰੀਦਕੋਟ 2 ਨਵੰਬਰ,2024( )
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ , ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 358155 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 312436 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਖਰੀਦ ਪ੍ਰਕਿਰਿਆ ਸੁਖਾਲੀ ਬਣਾਉਣ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਛਾਂ, ਤਿਰਪਾਲ ਅਤੇ ਬਾਰਦਾਨੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ।ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।
ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 124144ਮੀਟ੍ਰਿਕ ਟਨ, ਮਾਰਕਫੈਡ ਨੇ 81257.2 ਮੀਟ੍ਰਿਕ ਟਨ, ਪਨਸਪ ਨੇ 70899 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 34992 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1144 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 180294 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।\
Tags:
Related Posts
Latest News
ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
02 Jan 2025 20:36:22
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...