36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ


ਮੋਗਾ, 30 ਜਨਵਰੀ (000) - ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਵਿਖੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਇਹਨਾਂ ਨਵ ਨਿਯੁਕਤ ਪਟਵਾਰੀਆਂ ਨਾਲ ਮੁਲਾਕਾਤ ਕਰਕੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਹਨਾਂ ਨੂੰ ਬਿਨ੍ਹਾਂ ਕਿਸੇ ਦਬਾਅ ਤੋਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐਸ.ਡੀ.ਐਮ ਮੋਗਾ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ ਵੀਰ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਲਕਸ਼ੇ ਕੁਮਾਰ ਗੁਪਤਾ, ਸਟੇਟ ਪਟਵਾਰ ਟ੍ਰੇਨਿੰਗ ਸਕੂਲ ਮੋਗਾ ਦੇ ਪ੍ਰਿੰਸੀਪਲ ਰਾਮ ਸਿੰਘ (ਰਿਟਾ. ਐਸ.ਡੀ.ਐਮ) ਤੋਂ ਇਲਾਵਾ ਹੋਰ ਉਚ ਅਧਿਕਾਰੀ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਗੰਰਲ ਨੇ ਸਿਖਲਾਈ ਪ੍ਰਾਪਤ ਕਰਨ ਵਾਲੇ ਪਟਵਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੀ ਜਿੰਮੇਵਾਰੀ ਤੁਹਾਨੂੰ ਮਿਲ ਰਹੀ ਹੈ, ਉਸਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਜੋ ਵੀ ਜਮੀਨੀ ਪੱਧਰ ਤੋਂ ਕੰਮ ਸ਼ੁਰੂ ਹੁੰਦਾ ਹੈ ਉਹ ਪਟਵਾਰੀ ਪੱਧਰ ਤੋਂ ਸ਼ੁਰੂ ਹੁੰਦਾ ਹੈ। ਉਹਨਾਂ ਕਿਹਾ ਕਿ ਜਾਣ-ਬੁੱਝ ਕੇ ਕੀਤੀ ਗਲਤੀ ਮੁਆਫ ਕਰਨ ਯੋਗ ਨਹੀਂ ਹੁੰਦੀ ਇਸ ਲਈ ਅਜਿਹੀ ਗਲਤੀ ਆਪਣੀ ਪੂਰੀ ਨੌਕਰੀ ਦੌਰਾਨ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਦੀ ਰਾਹ ਔਖੀ ਜਰੂਰ ਹੁੰਦੀ ਹੈ ਪਰ ਉਸ ਵਿੱਚ ਸਕੂਨ ਬਹੁਤ ਜਿਆਦਾ ਮਿਲਦਾ ਹੈ। ਲੋਕਾਂ ਦੇ ਇਮਾਨਦਾਰੀ ਨਾਲ ਕੀਤੇ ਕੰਮ ਦੀਆਂ ਦੁਆਵਾਂ ਤੁਹਾਨੂੰ ਜਰੂਰ ਮਿਲਦੀਆਂ ਰਹਿਣਗੀਆ। ਉਹਨਾਂ ਕਿਹਾ ਕਿ ਮਾਲ ਵਿਭਾਗ ਦਾ ਪਟਵਾਰੀਆਂ ਕੋਲ ਜਮ੍ਹਾਂਬੰਦੀ ਇੱਕ ਅਹਿਮ ਦਸਤਾਵੇਜ ਹੁੰਦਾ ਹੈ। ਇਸਦੀ ਸਾਂਭ-ਸੰਭਾਲ ਸੁਚੱਜੇ ਤਰੀਕੇ ਨਾਲ ਕੀਤੀ ਜਾਵੇ।

ਉਹਨਾਂ ਕਿਹਾ ਕਿ ਨਿਯਮਾਂ ਤੋਂ ਬਾਹਰ ਜਾ ਕੇ ਕੋਈ ਵੀ ਕੰਮ ਨਾ ਕੀਤਾ ਜਾਵੇ। ਆਪਣੇ-ਆਪਣੇ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ ਤਾਲਮੇਲ ਵਧਾਇਆ ਜਾਵੇ। ਉਹਨਾਂ ਕਿਹਾ ਕਿ ਮਾਲ ਵਿਭਾਗ ਦੇ ਹਰ ਕੰਮ ਦੀ ਜਾਣਕਾਰੀ ਹੋਣਾ ਤੁਹਾਡੀ ਪਹਿਚਾਣ ਵਿੱਚ ਵਾਧਾ ਕਰੇਗੀ ਅਤੇ ਮਾਲ ਅਤੇ ਜਮ੍ਹਾਬੰਦੀ ਦਾ ਚੈਪਟਰ ਰੋਜਾਨਾ ਸਮਾਂ ਕੱਢ ਕੇ ਪੜ੍ਹਦੇ ਰਹਿਣਾ ਜਿਸ ਨਾਲ ਕੰਮ ਕਰਨ ਵਿੱਚ ਤੇਜੀ ਆਵੇਗੀ।

Tags:

Advertisement

Latest News

ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ, 20 ਫਰਵਰੀ: ਸ਼ਹਿਰ ਵਾਸੀਆਂ ਨੂੰ ਸੀਵਰੇਜ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਲਈ ਅੱਜ ਡਿਪਟੀ ਕਮਿਸ਼ਨਰ...
ਸਲੱਮ ਏਰੀਏ ਵਿਚ ਲਗਾਇਆ ਜਾਗਰੂਕਤਾ ਕੈਂਪ
ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ ਸਮਾਗਮਾਂ ਦਾ ਦੂਸਰਾ ਦਿਨ
ਸਰਸ ਮੇਲੇ ’ਚ ਲੰਮੀ ਹੇਕ ਤੇ ਸਿੱਠਣੀਆਂ ਦੇ ਕਰਵਾਏ ਮੁਕਾਬਲੇ
ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ
ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ