3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ

3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ

ਰੂਪਨਗਰ, 31 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਰੂਪਨਗਰ ਪੁਲਿਸ ਵਲੋ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 48 ਗ੍ਰਾਮ ਨਸ਼ੀਲਾ ਪਾਊਡਰ ਅਤੇ 7000/- ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
 
ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਵਲੋਂ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਜਿਲ੍ਹਾ ਵਿੱਚ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਬਲਵਿੰਦਰ ਸਿੰਘ ਉਰਫ ਬਿੰਦਰੀ ਵਾਸੀ ਸੀਹੋਮਾਜਰਾ ਥਾਣਾ ਸਿੰਘ ਭਗਵੰਤਪੁਰ ਅਤੇ ਰੋਹਿਤ ਵਾਸੀ ਨੇੜੇ ਰਾਮ ਲੀਲਾ ਗਰਾਉਂਡ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋ 20 ਗ੍ਰਾਮ ਨਸ਼ੀਲਾ ਪਾਊਡਰ ਅਤੇ 7000/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਥਾਣਾ ਨੰਗਲ ਵਲੋ ਅਜੇ ਉਰਫ ਅਜੂ ਵਾਸੀ ਨੰਗਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 28 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
 
ਐਸਐਸਪੀ ਨੇ ਦੱਸਆਿ ਕਿ ਪ੍ਰੋਜੇਕਟ ‘ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।
 
ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
Tags:

Advertisement

Latest News

Redmi ਨੇ ਆਪਣੇ ਘਰੇਲੂ ਬਜ਼ਾਰ ਵਿੱਚ Redmi Book 14 (2025) ਦਾ ਵੇਰੀਐਂਟ ਰਿਫ੍ਰੈਸ਼ਡ ਐਡੀਸ਼ਨ ਦੇ ਰੂਪ ਵਿੱਚ ਲਾਂਚ ਕੀਤਾ Redmi ਨੇ ਆਪਣੇ ਘਰੇਲੂ ਬਜ਼ਾਰ ਵਿੱਚ Redmi Book 14 (2025) ਦਾ ਵੇਰੀਐਂਟ ਰਿਫ੍ਰੈਸ਼ਡ ਐਡੀਸ਼ਨ ਦੇ ਰੂਪ ਵਿੱਚ ਲਾਂਚ ਕੀਤਾ
New Delhi,05,2025,(Azad Soch News):- Redmi ਨੇ ਆਪਣੇ ਘਰੇਲੂ ਬਜ਼ਾਰ ਵਿੱਚ Redmi Book 14 (2025) ਦਾ ਇੱਕ ਸਸਤਾ ਵੇਰੀਐਂਟ ਰਿਫ੍ਰੈਸ਼ਡ ਐਡੀਸ਼ਨ...
ਸੇਫ ਸਕੂਲ ਵਾਹਨ ਟਾਸਕ ਫੋਰਸ ਵਲੋਂ ਮਾਲੇਰਕੋਟਲਾ ਵਿਖੇ ਸਥਾਨਕ ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ
ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ
ਸੁਲਤਾਨਪੁਰ ਲੋਧੀ ਵਿਧਾਇਕ ਵਲੋਂ ਵਿਕਾਸ ਅਤੇ ਢਾਂਚਾਗਤ ਪ੍ਰਾਜੈਕਟਾਂ ਦਾ ਐਲਾਨ
ਪੰਜਾਬ ਸਰਕਾਰ ਸੂਬੇ ਦੇ ਹਰ ਪੱਖੋਂ ਵਿਕਾਸ ਲਈ ਯਤਨਸ਼ੀਲ-ਵਿਧਾਇਕ ਜਗਦੀਪ ਕੰਬੋਜ ਗੋਲਡੀ
ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ 'ਆਪ' ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ