ਝੋਨੇ ਦੀ ਖਰੀਦ ਬਦਲੇ 454.03 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ - ਵਿਨੀਤ ਕੁਮਾਰ
By Azad Soch
On
ਫਰੀਦਕੋਟ, 30 ਅਕਤੂਬਰ
ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿੱਚ ਝੋਨੇ ਦੀ ਖਰੀਦ ਉਪਰੰਤ ਹੁਣ ਤੱਕ 454.03 ਕਰੋੜ ਰੁਪਏ ਦੀ ਅਦਾਇਗੀ ਜਿਲਾ ਫਰੀਦਕੋਟ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 296387 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 252363 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋਂ 153319 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕਰਵਾਈ ਗਈ ਅਤੇ 454.03 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਵੀ ਹੋ ਚੁੱਕੀ ਹੈ। ਉਨਾਂ ਦੱਸਿਆ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ ਕੀਤੀ ਗਈ ਖਰੀਦ ਜਿੰਨਾਂ ਵਿੱਚ ਪਨਗ੍ਰੇਨ ਵੱਲੋਂ 99730 ਮੀਟ੍ਰਿਕ ਟਨ, ਮਾਰਕਫੈਡ ਨੇ 64466.3 ਮੀਟ੍ਰਿਕ ਟਨ, ਪਨਸਪ ਨੇ 58374 ਮੀਟ੍ਰਿਕ ਟਨ, ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 28649 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1144 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰਾਂ ਸੁੱਕਾ ਕੇ ਤੇ ਪੱਕਾ ਹੀ ਮੰਡੀਆਂ ਵਿੱਚ ਲਿਆਉਣ। ਉਨਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਪਰਾਲੀ ਸਾੜਣ ਨਾਲ ਜਿਥੇ ਵਾਤਾਵਰਣ ਦਾ ਨੁਕਸਾਨ ਹੁੰਦਾ ਹੈ ਉਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਸਾਡੇ ਮਿੱਤਰ ਕੀੜੇ ਮਕੌੜੇ ਵੀ ਮਰ ਜਾਂਦੇ ਹਨ।
Tags:
Related Posts
Latest News
Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ
14 Nov 2024 07:29:36
New Delhi,14,NOV,2024,(Azad Soch News):- Vivo ਨੇ ਭਾਰਤ 'ਚ ਨਵਾਂ ਸਮਾਰਟਫੋਨ Vivo Y18t ਲਾਂਚ ਕਰ ਦਿੱਤਾ ਹੈ,Vivo ਮੋਬਾਈਲ ਫੋਨ ਦੀ ਭਾਰਤੀ...