ਸਤਲੁਜ ਦਰਿਆ 'ਚ ਨਹਾਉਣ ਗਏ 6 ਨੌਜਵਾਨ ਦੋਸਤ ਡੁੱਬੇ,ਦੋ ਨੌਜਵਾਨਾਂ ਨੂੰ ਤਾਂ ਮੌਕੇ ਤੋਂ ਬਾਹਰ ਕੱਢ ਲਿਆ ਗਿਆ

ਸਤਲੁਜ ਦਰਿਆ 'ਚ ਨਹਾਉਣ ਗਏ 6 ਨੌਜਵਾਨ ਦੋਸਤ ਡੁੱਬੇ,ਦੋ ਨੌਜਵਾਨਾਂ ਨੂੰ ਤਾਂ ਮੌਕੇ ਤੋਂ ਬਾਹਰ ਕੱਢ ਲਿਆ ਗਿਆ

Ludhiana,10 June,2024,(Azad Soch News):- ਲੁਧਿਆਣਾ ਦੇ ਪਿੰਡ ਕਾਸਾਬਾਦ ਨੇੜੇ ਪੈਂਦੇ ਸਤਲੁਜ ਦਰਿਆ (Sutlej River) ਦੇ ਵਿੱਚ ਪੰਜ ਨੌਜਵਾਨ ਡੁੱਬਣ ਕਰਕੇ ਸੋਗ ਦਾ ਮਾਹੌਲ ਹੈ,ਅਜੇ ਤੱਕ ਨੌਜਵਾਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ,ਉਨ੍ਹਾਂ ਦੇ ਨਾਲ ਦੇ ਨੌਜਵਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕੱਲ ਸ਼ਾਮ ਉਹ 6 ਨੌਜਵਾਨ ਨਹਾਉਣ ਦੇ ਲਈ ਆਏ ਸੀ,ਜਿਨ੍ਹਾਂ ਦੀ ਉਮਰ 18 ਸਾਲ ਤੋਂ ਲੈ ਕੇ 21 ਸਾਲ ਦੇ ਵਿਚਕਾਰ ਹੈ,ਪਰ ਇਸ ਦੌਰਾਨ ਦੋ ਨੌਜਵਾਨਾਂ ਨੂੰ ਤਾਂ ਮੌਕੇ ਤੋਂ ਬਾਹਰ ਕੱਢ ਲਿਆ ਗਿਆ,ਪਰ ਚਾਰ ਨੌਜਵਾਨ ਪਾਣੀ ਦੇ ਤੇਜ਼ ਵਹਾਅ ਦੇ ਵਿੱਚ ਰੁੜ ਗਏ,ਜਿਨ੍ਹਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ,ਦੂਜੇ ਪਾਸੇ ਥੋੜੀ ਹੀ ਦੂਰ ਇੱਕ ਹੋਰ ਨੌਜਵਾਨ ਵੀ ਡੁੱਬ ਗਿਆ ਹੈ,ਜਿਸ ਦੀ ਪੁਸ਼ਟੀ ਰਾਹਤ ਕਾਰਜ ਦੀਆਂ ਟੀਮਾਂ ਵੱਲੋਂ ਕੀਤੀ ਗਈ ਹੈ,ਲਗਾਤਾਰ ਰਾਹਤ ਕਾਰਜ ਟੀਮਾਂ ਵੱਲੋਂ ਰੈਸਕਿਊ ਆਪਰੇਸ਼ਨ (Rescue Operation) ਚਲਾਇਆ ਜਾ ਰਿਹਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਪਾਣੀ ਇੱਥੇ ਕਾਫੀ ਡੂੰਘਾ ਹੈ,ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਤੈਰਾਕੀ (ਸਵੀਮਿੰਗ) ਨਹੀਂ ਆਉਂਦੀ,ਤਾਂ ਦਰਿਆ ਵਿੱਚ ਨਹੀਂ ਆਉਣਾ ਚਾਹੀਦਾ,ਨੌਜਵਾਨਾਂ ਦੇ ਨਾਲ ਨਹਾਉਣ ਆਏ ਦੋਸਤਾਂ ਨੇ ਦੱਸਿਆ ਕਿ ਉਹ 6 ਜਣੇ ਹੁਣ ਆਏ ਸਨ ਅਤੇ ਉਨ੍ਹਾਂ ਵਿੱਚੋਂ 4 ਡੁੱਬ ਗਏ,ਜਦਕਿ ਉਨ੍ਹਾਂ ਦੋਵਾਂ ਨੂੰ ਨੇੜੇ ਤੇੜੇ ਲੋਕਾਂ ਨੇ ਸੁਰੱਖਿਤ ਬਾਹਰ ਕੱਢ ਲਿਆ,ਉਨ੍ਹਾਂ ਨੇ ਕਿਹਾ ਜਦੋਂ ਉਨ੍ਹਾਂ ਨੂੰ ਹੋਸ਼ ਆਇਆ ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਦੋਸਤ ਲਾਪਤਾ ਹਨ,ਇਸ ਪੂਰੇ ਮਾਮਲੇ ਦੀ ਪੜਤਾਲ ਲਈ ਜਿਥੇ ਮੌਕੇ 'ਤੇ ਪਰਿਵਾਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ,ਉਥੇ ਹੀ ਹੁਣ ਤੱਕ ਬਚਾਅ ਕਾਰਜ ਜਾਰੀ ਹੈ ਅਤੇ ਲਾਪਤਾ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ,ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਫਿਲਹਾਲ ਥਾਣਾ ਸਲੇਮ ਟਾਬਰੀ (Police Station Salem Tabri) ਦੀ ਪੁਲਿਸ ਨੌਜਵਾਨਾਂ ਦੀ ਭਾਲ ਕਰ ਰਹੀ ਹੈ,ਪੁਲਿਸ ਗੋਤਾਖੋਰਾਂ ਦੀ ਵੀ ਮਦਦ ਲੈ ਰਹੀ ਹੈ,ਡੁੱਬਣ ਵਾਲੇ ਦੋ ਨੌਜਵਾਨਾਂ ਦੀ ਪਛਾਣ ਕਰ ਲਈ ਗਈ ਹੈ,ਸਮੀਰ ਖਾਨ ਅਤੇ ਸ਼ਾਹਬਾਜ਼ ਅੰਸਾਰੀ ਹੈ।

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ