ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ

Khadur Sahib,04 July,2024,(Azad Soch News):-,ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ‘ਤੇ ਚਾਰ ਦਿਨਾਂ ਦੀ ਪੈਰੋਲ (Parole) ਦਿੱਤੀ ਗਈ ਹੈ,ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ,ਇਸ ਸਬੰਧੀ ਅੰਮ੍ਰਿਤਸਰ ਦੇ ਜ਼ਿਲ੍ਹਾ ਮਜਿਸਟਰੇਟ ਵੱਲੋਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ (Superintendent) ਨੂੰ ਅੰਮ੍ਰਿਤਪਾਲ ਸਿੰਘ ਦੇ ਅਸਥਾਈ ਰਿਲੀਜ਼ ਆਰਡਰ (Temporary Release Order) ਦੀ ਕਾਪੀ ਵੀ ਭੇਜ ਦਿੱਤੀ ਗਈ ਹੈ,ਰਿਲੀਜ਼ ਆਰਡਰ ਵਿੱਚ ਲਿਖੀਆਂ ਸ਼ਰਤਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੌਰਾਨ ਦਿੱਲੀ ਵਿੱਚ ਹੀ ਰਹਿਣਾ ਪਵੇਗਾ,

ਰਿਲੀਜ਼ ਆਰਡਰ

ਉਨ੍ਹਾਂ ਦਾ ਯਾਤਰੀ ਸਟਾਪਓਵਰ (Stopover) ਵੀ ਦਿੱਲੀ ਵਿੱਚ ਹੀ ਹੋਵੇਗਾ,ਇਸ ਸਮੇਂ ਦੌਰਾਨ ਉਹ ਰਈਆ ਸਥਿਤ ਆਪਣੇ ਘਰ ਨਹੀਂ ਜਾ ਸਕਦੇ,ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਜਾ ਸਕਦੇ ਹਨ,ਪੈਰੋਲ ਦੌਰਾਨ ਵੀ ਅੰਮ੍ਰਿਤਪਾਲ ਸਿੰਘ ਨੂੰ ਸੁਰੱਖਿਆ ਘੇਰੇ ਵਿੱਚ ਰਹਿਣਾ ਪਵੇਗਾ,ਇੱਥੋਂ ਤੱਕ ਕਿ ਅੰਮ੍ਰਿਤਪਾਲ ਸਿੰਘ ਨੂੰ ਹਵਾਈ, ਸੜਕ ਜਾਂ ਰੇਲ ਰਾਹੀਂ ਦਿੱਲੀ ਲਿਆਂਦਾ ਜਾਵੇਗਾ, ਇਹ ਵੀ ਗੁਪਤ ਰੱਖਿਆ ਗਿਆ ਹੈ,ਪੁਲਿਸ ਪ੍ਰਸ਼ਾਸਨ ਤੈਅ ਕਰੇਗਾ ਕਿ ਉਨ੍ਹਾਂ ਨੂੰ ਦਿੱਲੀ ਕਿਵੇਂ ਲਿਆਂਦਾ ਜਾਵੇਗਾ,ਸਹੁੰ ਚੁੱਕਣ ਤੋਂ ਬਾਅਦ ਸਿੱਧਾ ਡਿਬਰੂਗੜ੍ਹ ਜੇਲ੍ਹ ਵਾਪਸ ਲਿਜਾਇਆ ਜਾਵੇਗਾ,ਪੈਰੋਲ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ,ਹਾਲਾਂਕਿ ਉਹ ਸਿਰਫ ਪਰਿਵਾਰ ਨੂੰ ਮਿਲ ਸਕਣਗੇ ਪਰ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ‘ਤੇ ਰੋਕ ਰਹੇਗੀ।

Advertisement

Latest News

 ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
Uttarakhand, 8 July 2024 ,(Azad Soch News):- ਉੱਤਰਾਖੰਡ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਰਾਸ਼ਟਰੀ ਭੂਚਾਲ ਵਿਗਿਆਨ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋ ਦਿਨਾਂ ਰੂਸ ਯਾਤਰਾ ਅੱਜ ਤੋਂ
ਉੱਤਰਾਖੰਡ 'ਚ ਭਾਰੀ ਮੀਂਹ ਦੇ ਅਲਰਟ ਦੇ ਮੱਦੇਨਜ਼ਰ ਐਤਵਾਰ ਨੂੰ ਚਾਰਧਾਮ ਯਾਤਰਾ ਮੁਲਤਵੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ