ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ

ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ

ਮੁੱਖ ਮੰਤਰੀ ਵੱਲੋਂ ਪੈਰਿਸ ਉਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਮੁਬਾਰਕਬਾਦ

ਨੀਰਜ ਦੀ ਵਿਲੱਖਣ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਪ੍ਰੇਰੇਗੀ

ਚੰਡੀਗੜ੍ਹ, 10 ਅਗਸਤ 2024:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਉਲੰਪਿਕ ਖੇਡਾਂ ਵਿੱਚ ਜੈਵਲਿਨ ਥਰੋਅ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ ਨੇ ਟੋਕੀਓ ਉਲੰਪਿਕਸ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਹੁਣ ਪੈਰਿਸ ਉਲੰਪਿਕਸ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਲੰਪਿਕਸ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਜਿੱਤੇ ਤਗ਼ਮੇ ਨਵੇਂ ਖਿਡਾਰੀਆਂ ਨੂੰ ਆਗਾਮੀ ਮੁਕਾਬਲਿਆਂ ਲਈ ਪ੍ਰੇਰਿਤ ਕਰਨਗੇ,ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨੌਜਵਾਨ ਖਿਡਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਭਵਿੱਖ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਸ ਦੇ ਨਕਸ਼ੇ-ਕਦਮ ਉਤੇ ਚੱਲਣ ਲਈ ਟੁੰਬੇਗਾ। ਉਨ੍ਹਾਂ ਉਮੀਦ ਜਤਾਈ ਕਿ ਨੀਰਜ ਚੋਪੜਾ ਨਵੇਂ ਖਿਡਾਰੀਆਂ ਲਈ ਆਉਣ ਵਾਲੇ ਸਮੇਂ ਵਿੱਚ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਲਈ ਆਦਰਸ਼ ਦੀ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਖੇਡ ਵਿੱਚ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਉਨ੍ਹਾਂ ਦੀ ਖੇਡ ਪ੍ਰਤੀ ਮਿਹਨਤ ਤੇ ਸਮਰਪਣ ਭਾਵਨਾ ਦਾ ਪਤਾ ਚੱਲਦਾ ਹੈ।

Advertisement

Latest News

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ
ਚੰਡੀਗੜ੍ਹ, 15 ਜਨਵਰੀ:ਸੂਬੇ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ...
20,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ
ਜਲੰਧਰ ਦਿਹਾਤੀ ਪੁਲਿਸ ਨੇ ਅੰਤਰ-ਜ਼ਿਲ੍ਹਾ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ
ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਪ੍ਰੀਖਿਆ ਪ੍ਰਬੰਧ ਸਬੰਧੀ ਅਹਿਮ ਮੀਟਿੰਗ
ਸੜ੍ਹਕ ਹਾਦਸਿਆਂ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਕਾਲਾ ਰਾਮ ਕਾਂਸਲ
ਪੇਂਡੂ ਬੇਰੋਜ਼ਗਾਰ ਨੌਜਵਾਨਾ ਲਈ ਡੇਅਰੀ ਫਾਰਮਿੰਗ ਲਈ ਚਾਰ ਹਫ਼ਤੇ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ ਤੋਂ 18 ਫਰਵਰੀ ਤੱਕ