ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ 

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ 


ਚੰਡੀਗੜ੍ਹ, 31 ਜਨਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ 'ਤੇ ਹੋਏ ਭਿਆਨਕ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ।ਇਸ ਦਰਦਨਾਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਦੀ ਆਤਮਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੇ ਸਾਰੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।

Advertisement

Latest News

ਲੱਦਾਖ,ਹਿਮਾਚਲ ਪ੍ਰਦੇਸ਼,ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਖਰਾਬ ਮੌਸਮ ਦੇ ਸੰਬੰਧ ਵਿੱਚ Orange Alert ਜਾਰੀ ਕੀਤਾ ਲੱਦਾਖ,ਹਿਮਾਚਲ ਪ੍ਰਦੇਸ਼,ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਖਰਾਬ ਮੌਸਮ ਦੇ ਸੰਬੰਧ ਵਿੱਚ Orange Alert ਜਾਰੀ ਕੀਤਾ
New Delhi,01, MARCH,2025,(Azad Soch News):- ਭਾਰਤੀ ਮੌਸਮ ਵਿਭਾਗ (ਆਈਐਮਡੀ) (IMD) ਨੇ ਲੱਦਾਖ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ...
ਇੰਡੀਆ ਵਿੱਚ Whatsapp ਦਾ Server Down ਹੋ ਗਿਆ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਤੋਂ ਭਾਰੀ ਮੀਂਹ,ਲਗਭਗ 200 ਸੜਕਾਂ ਬੰਦ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 01-03-2025 ਅੰਗ 660
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲੇ ਅੰਦਰ ਵਿਕਾਸ ਕਾਰਜ ਜਾਰੀ-ਦਾਣਾ ਮੰਡੀ ਵਿਖੇ ਨਵੇਂ ਸ਼ੈੱਡ ਬਣਾਉਣ ਦਾ ਕੰਮ ਜਾਰੀ
ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਚੁੱਕੇ ਇਤਿਹਾਸਕ ਕਦਮ-ਵਿਧਾਇਕ ਰੁਪਿੰਦਰ ਸਿੰਘ ਹੈਪੀ
ਨਸ਼ਾ ਵੇਚਣ ਵਾਲਿਆਂ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ-ਖਡੂਰ ਸਾਹਿਬ ਹਲਕੇ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ