8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਮੋਗਾ 4 ਦਸੰਬਰ:
8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 447ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।
ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਕਮੇਟੀ ਦੀ ਅਤੇ ਸਬੰਧਤ ਵਿਭਾਗਾਂ ਦੀ ਮੀਟਿੰਗ ਕਰਨ ਸਮੇਂ ਕੀਤਾ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਿਤੀ 8 ਦਸੰਬਰ ਨੂੰ 395 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 9-10 ਦਸੰਬਰ ਨੂੰ ਸਿਹਤ ਵਿਭਾਗ ਦੀਆਂ 588 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸਖਤ ਆਦੇਸ਼ ਜਾਰੀ ਕੀਤੇ ਕਿ ਪੋਲੀਓ ਬੂੰਦ ਤੋਂ ਜ਼ਿਲ੍ਹੇ ਦਾ ਇੱਕ ਵੀ ਬੱਚਾ ਵਾਂਝਾ ਨਹੀਂ ਰਹਿਣਾ ਚਾਹੀਦਾ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ 'ਤੇ 21 ਟਰਾਂਜ਼ਿਟ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 79 ਸੁਪਰਵਾਈਜ਼ਰ ਲਗਾਏ ਗਏ ਹਨ।
ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Tags:

Advertisement

Latest News

ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ ਕੇਸਰ ਦੇ ਅਣਗਿਣਤ ਫ਼ਾਇਦੇ ਜਾਣਕੇ ਹੋ ਜਾਓਗੇ ਹੈਰਾਨ
ਕੇਸਰ ਨੂੰ ਨਿਯਮਿਤ ਰੂਪ ਨਾਲ ਖਾਣ ਨਾਲ ਤਣਾਅ ਅਤੇ ਡਿਪ੍ਰੈਸ਼ਨ ਵੀ ਦੂਰ ਹੁੰਦਾ ਹੈ। ਖੋਜ ‘ਚ ਇਹ ਸਾਬਤ ਹੋਇਆ ਹੈ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ਵਰਗੇ ਦੇਸ਼ਾਂ ਤੋਂ ਆਉਣ ਵਾਲੇ ਸਮਾਨ 'ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਅਲੀਗੜ੍ਹ ਪੁਲਿਸ ਨੇ ਹਿਰਾਸਤ ’ਚ ਲੈ ਲਿਆ
ਨਵੇਂ ਗਾਣੇ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਮੁੜ ਸ਼ਾਨਦਾਰ ਮੌਜ਼ੂਦਗੀ ਦਰਜ਼ ਕਰਵਾਉਂਣਗੇ ਗਾਇਕ ਸੁਰਜੀਤ ਖਾਨ
ਚੰਡੀਗੜ੍ਹ ਟ੍ਰਾਈਸਿਟੀ ਦੇ ਬੁੱਧੀਜੀਵੀਆਂ ਨੇ ਮਾਰਿਆ ਬੰਗਲਾਦੇਸ਼ ਦੇ ਪੀੜਤ ਹਿੰਦੂਆਂ ਦੇ ਹੱਕ 'ਚ ਨਾਅਰਾ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ
ਪੰਚਾਂ-ਸਰਪੰਚਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਤੋਂ ਕਰਵਾਇਆ ਜਾਣੂ