ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ


ਚੰਡੀਗੜ੍ਹ, 30 ਦਸੰਬਰ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1503 ਸੰਸਥਾਵਾਂ ਨੂੰ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਅਦਾਇਗੀ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਰਕਾਰੀ ਸੰਸਥਾਵਾ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਸਾਲ 2017-18 ਤੋਂ 2019-20 ਤੱਕ ਦੀ ਫੀਸ ਦੀ 40% ਅਦਾਇਗੀ ਲਈ 92.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ।

ਸਮਾਜਿਕ ਨਿਆਂ ਮੰਤਰੀ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਅਧੀਨ ਵੱਧ ਤੋਂ ਵੱਧ ਲਾਭ ਲੈਣ ਲਈ ਭਵਿੱਖ ਵਿੱਚ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ।

ਉਹਨਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ  ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Tags:

Advertisement

Latest News

ਅਮਰੀਕਾ: ਨਵਾਂ ਸਾਲ ਮਨਾ ਰਹੇ ਲੋਕਾਂ 'ਤੇ ਟਰੱਕ ਚੜ੍ਹਿਆ,ਅੰਨ੍ਹੇਵਾਹ ਗੋਲੀਆਂ ਚਲਾਈਆਂ ਅਮਰੀਕਾ: ਨਵਾਂ ਸਾਲ ਮਨਾ ਰਹੇ ਲੋਕਾਂ 'ਤੇ ਟਰੱਕ ਚੜ੍ਹਿਆ,ਅੰਨ੍ਹੇਵਾਹ ਗੋਲੀਆਂ ਚਲਾਈਆਂ
USA,02 JAN,2025,(Azad Soch News):- ਅਮਰੀਕਾ ਦੇ ਨਿਊ ਓਰਲੀਨਜ਼ (New Orleans) ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਕ ਟਰੱਕ ਭੀੜ ਵਿੱਚ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 02-01-2025 ਅੰਗ 954
ਸਟਾਰ ਗਾਇਕ ਕਰਨ ਔਜਲਾ ਦੇ ਨਵੇਂ ਗਾਣੇ 'ਚ ਨਜ਼ਰ ਆਵੇਗੀ ਇਹ ਚਰਚਿਤ ਬਾਲੀਵੁੱਡ ਅਦਾਕਾਰਾ
Rajasthan News: 220 ਘੰਟਿਆਂ ਬਾਅਦ ਮਾਸੂਮ ਚੇਤਨਾ ਨੂੰ ਬੋਰਵੈੱਲ 'ਚੋਂ ਕੱਢਿਆ ਗਿਆ ਬਾਹਰ
PSEB ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਸਿਹਤ ਲਈ ਵਰਦਾਨ ਹੈ ਹਰੀ ਮੇਥੀ