ਸਟੇਟ ਬੈਂਕ ਦਿਵਸ ਮੌਕੇ ਸਥਾਨਕ ਮੁੱਖ ਦਫਤਰ ਵਿਖੇ ਲਗਾਇਆ ਖੂਨਦਾਨ ਕੈਂਪ

ਸਟੇਟ ਬੈਂਕ ਦਿਵਸ ਮੌਕੇ ਸਥਾਨਕ ਮੁੱਖ ਦਫਤਰ ਵਿਖੇ ਲਗਾਇਆ ਖੂਨਦਾਨ ਕੈਂਪ

ਬਠਿੰਡਾ, 2 ਜੁਲਾਈ : ਸਟੇਟ ਬੈਂਕ ਦਿਵਸ ਦੇ ਮੌਕੇ 'ਤੇ ਸਟੇਟ ਬੈਂਕ ਆਫ਼ ਇੰਡੀਆ ਬਠਿੰਡਾ ਦੇ ਮੁੱਖ ਦਫ਼ਤਰ ਵਿਖੇ ਡੀ.ਜੀ.ਐਮ ਅਭਿਸ਼ੇਕ ਸ਼ਰਮਾ ਦੀ ਅਗਵਾਈ ਹੇਠ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆਜਿਸ ਵਿਚ ਬਠਿੰਡਾ ਦੀਆਂ ਸਾਰੀਆਂ ਬਰਾਂਚਾਂ ਦੇ ਬੈਂਕ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਕੈਂਪ ਵਿੱਚ 100 ਤੋਂ ਵੱਧ ਬੈਂਕ ਮੁਲਾਜ਼ਮਾਂ ਨੇ ਖੂਨਦਾਨ ਕੀਤਾ।

 ਇਸ ਮੌਕੇ ਡੀਜੀਐਮ ਸ਼੍ਰੀ ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਖ਼ੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ ਕਿਉਂਕਿ ਖ਼ੂਨਦਾਨ ਨਾਲ ਲੋਕਾਂ ਨੂੰ ਨਵੀਂ ਜ਼ਿੰਦਗੀ ਮਿਲਦੀ ਹੈ। ਖੂਨ ਦੀ ਕੀਮਤ ਉਨ੍ਹਾਂ ਲੋਕਾਂ ਨੂੰ ਪਤਾ ਹੈ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਅਨੀਮੀਆ ਤੋਂ ਪੀੜਤ ਹਨ ਅਤੇ ਉਨ੍ਹਾਂ ਨੂੰ ਖੂਨ ਉਪਲਬਧ ਨਹੀਂ ਹੈ।  ਇਸ ਲਈ ਸਮੇਂ ਦਾ ਹਰ ਪਲ ਅਤੇ ਖੂਨ ਦੀ ਹਰ ਬੂੰਦ ਬਹੁਤ ਕੀਮਤੀ ਹੈ। ਖੂਨਦਾਨੀਆਂ ਨੂੰ ਸਭ ਤੋਂ ਵੱਡਾ ਮਹਾਨ ਦਾਨੀ ਕਿਹਾ ਜਾਂਦਾ ਹੈ, ਕਿਉਂਕਿ ਉਨ੍ਹਾਂ ਵੱਲੋਂ ਦਾਨ ਕੀਤਾ ਗਿਆ ਖੂਨ ਮੌਤ ਵੱਲ ਜਾ ਰਹੀ ਜ਼ਿੰਦਗੀ ਨੂੰ ਨਵਾਂ ਜੀਵਨ ਦਿੰਦਾ ਹੈ।  ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਲੋਕ ਖੂਨਦਾਨ ਪ੍ਰਤੀ ਜਾਗਰੂਕ ਹੋ ਰਹੇ ਹਨ।

ਇਸ ਮੌਕੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਸਟੇਟ ਬੈਂਕ ਦਿਵਸ ਮਨਾਉਣ ਲਈ ਲਗਾਏ ਗਏ ਵਿਸ਼ਾਲ ਖੂਨਦਾਨ ਕੈਂਪ ਵਿੱਚ 100 ਤੋਂ ਵੱਧ ਬੈਂਕ ਮੁਲਾਜ਼ਮਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕਰਕੇ ਸਮਾਜ ਵਿੱਚ ਵੱਡਾ ਯੋਗਦਾਨ ਪਾਇਆ ।  ਖੂਨ ਇਕੱਤਰ ਕਰਨ ਤੋਂ ਬਾਅਦ ਏਮਜ਼ ਹਸਪਤਾਲ ਦੀ ਬਲੱਡ ਬੈਂਕ ਟੀਮ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਅਤੇ ਸਟੇਟ ਬੈਂਕ ਆਫ ਇੰਡੀਆ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। 

           ਪ੍ਰੋਗਰਾਮ ਦੇ ਅੰਤ ਵਿੱਚ ਸ਼੍ਰੀ ਅਭਿਸ਼ੇਕ ਸ਼ਰਮਾ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਕੰਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ

ਇਸ ਮੌਕੇ ਬਠਿੰਡਾ ਵਿਕਾਸ ਮੰਚ ਦੇ ਪ੍ਰਧਾਨ ਰਾਕੇਸ਼ ਨਰੂਲਾਅਲਾਇੰਸ ਇੰਟਰਨੈਸ਼ਨਲ ਕਲੱਬ ਤੋਂ ਐਮਆਰ ਜਿੰਦਲਆਰਐਮ ਆਸ਼ੂਤੋਸ਼ ਕੁਮਾਰਏਜੀਐਮ ਨਰਿੰਦਰ ਕੁਮਾਰ ਸ਼ਰਮਾਡਾ. ਏਜੀਐਮ ਪ੍ਰਵੀਨ ਸੋਨੀ ਸੀਐਮਐਚਆਰ ਮਨਜੀਤ ਸਿੰਘਡੀਜੀਐਸ ਐਸਬੀਆਈਓਏ ਪਾਲ ਕੁਮਾਰਪ੍ਰਧਾਨ ਐਸਬੀਆਈਓਏ ਰਾਜ ਕੁਮਾਰ ਗੋਇਲਡੀਜੀਐਸ ਐਸਬੀਆਈਐਸਏ ਰਮਨਦੀਪ ਸਿੰਘਦਯਾਰਾਮ ਸਹਾਰਨ ਅਤੇ ਸਮੂਹ ਬੈਂਕ ਸਟਾਫ ਦਾ ਵਿਸ਼ੇਸ਼ ਸਹਿਯੋਗ ਰਿਹਾ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ