ਵੱਖ ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਇਆ ਕੈਂਪ

ਵੱਖ ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਇਆ ਕੈਂਪ

ਫਿਰੋਜ਼ਪੁਰ 9 ਸਤੰਬਰ ( ) ਮਾਣਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿੰਡ ਢੀਂਡਸਾ ਵਿਖੇ ਆਮ ਲੋਕਾ ਦੀਆਂ ਮੁਸ਼ਕਿਲਾ ਸੁਨਣ ਲਈ ਕੈਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਹਲਕਾ ਫਿਰੋਜਪੁਰ ਦਿਹਾਤੀ ਦੇ ਵਿਧਾਇਕ. ਸ਼੍ਰੀ ਰਜਨੀਸ਼ ਦਹੀਯਾ ਵੱਲੋਂ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ ਗਈ ਅਤੇ ਕੈਂਪ ਵਿੱਚ ਪਿੰਡ ਢੀਂਡਸਾ, ਮਿਸ਼ਰੀ ਵਾਲਾ, ਉਗੋਕੇ ਅਤੇ ਭੰਬਾ ਵਾਲਾ ਉਰਫ ਲੰਡਾ ਤੋਂ ਆਏ ਲੋਕਾ ਦੀਆਂ ਮੁਸ਼ਕਿਲਾ ਨੂੰ ਸੁਣਿਆ ਅਤੇ ਲੋਕਾ ਦੀਆਂ ਮੁਸ਼ਕਿਲਾ ਨੂੰ ਮੌਕੇ ਤੇ ਹਲ ਕੀਤਾ।
ਇਸ ਮੌਕੇ ਤੇ ਪਿੰਡ ਢੀਂਡਸਾ ਦੇ ਮੋਹਤਵਾਰ ਵਿਅਕਤੀਆਂ ਵੱਲੋਂ ਵਿਧਾਇਕ ਫਿਰੋਜ਼ਪੁਰ ਦਿਹਾਤੀ ਨੂੰ ਮੰਗ ਪੱਤਰ ਵੀ ਪੇਸ਼ ਕੀਤਾ, ਜਿਸ ਵਿੱਚ ਦਰਜ ਮੁਸ਼ਕਿਲਾ ਨੂੰ ਉਨ੍ਹਾਂ ਵੱਲੋਂ ਮੌਕੇ ਤੇ ਹਾਜ਼ਰ ਬੀ.ਡੀ.ਪੀ.ਓ. ਘੱਲ ਖੁਰਦ ਨੂੰ ਮੁਸ਼ਕਿਲਾ ਦਾ ਹੱਲ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਗਈ। ਇਸ ਕੈਂਪ ਵਿੱਚ ਪਿੰਡਾ ਦੇ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ, ਕੈਂਪ ਦੌਰਾਨ 116 ਸ਼ਿਕਾਇਤਾ ਪ੍ਰਾਪਤ ਕੀਤੀਆਂ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ. ਫਿਰੋਜ਼ਪੁਰ ਸ੍ਰੀ ਹਰਕੰਵਲਜੀਤ ਸਿੰਘ ਸਮੇਤ 28 ਵਿਭਾਗਾ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਜੋ ਸੇਵਾਵਾਂ ਮੌਕੇ ਤੇ ਦਿੱਤੀਆਂ ਜਾ ਸਕਦੀਆਂ ਸਨ, ਉਨ੍ਹਾਂ ਸੇਵਾਵਾ ਨੂੰ ਮੌਕੇ ਤੇ ਹੀ ਦੇ ਕੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।

 
 
Tags:

Advertisement

Latest News

 ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ ਦੇ ਜੋਰਾਤਰਾਈ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ ਦੇ ਜੋਰਾਤਰਾਈ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ
Chhattisgarh,23 Sep,2024,(Azad Soch News):- ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ (Rajnandgaon) ਦੇ ਜੋਰਾਤਰਾਈ ‘ਚ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ...
Haryana Assembly Elections 2024: 'ਕਾਂਗਰਸ ਬੰਪਰ ਜਿੱਤ ਹਾਸਲ ਕਰੇਗੀ',ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਭਵਿੱਖਬਾਣੀ ਕੀਤੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ 'ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ
ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ
ਗਾਇਕ ਕੰਵਰ ਗਰੇਵਾਲ ਦੀ ਗਾਇਕੀ ਨਾਲ ਸਮਾਗਮ ਸੂਫੀ ਰੰਗ ਵਿੱਚ ਰੰਗਿਆ
ਸ.ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਨੇ ਕਿਲਿਆਂਵਾਲੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ:
ਮਾਪੇ ਆਪਣੇ ਨਾ ਬਾਲਗ ਬੱਚਿਆਂ ਨੂੰ ਨਾ ਚਲਾਉਣ ਦੇਣ ਵਹੀਕਲ -- ਡਿਪਟੀ ਕਮਿਸ਼ਨਰ