ਵੋਟ ਦੀ ਮਹੱਤਤਾ ਸਬੰਧੀ ਕੈਂਪ ਆਯੋਜਿਤ

ਵੋਟ ਦੀ ਮਹੱਤਤਾ ਸਬੰਧੀ ਕੈਂਪ ਆਯੋਜਿਤ

ਬਠਿੰਡਾ, 7 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਸਮਾਰਟ ਸਕੂਲ ਬੀਬੀ ਵਾਲਾ ਰੋਡ ਵਿਖੇ ਸਵੀਪ ਗਤੀਵਿਧੀਆਂ ਤੋਂ ਇਲਾਵਾ ਚੋਣ ਪਾਠਸਾਲਾ ਵਿਸ਼ੇ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ 17 ਅਧਿਆਪਕਾਂ ਵਲੋਂ ਭਾਗ ਲਿਆ ਗਿਆ।

ਇਸ ਮੌਕੇ ਚੋਣ ਪਾਠਸਾਲਾ ਦੇ ਤਹਿਤ ਸਰਕਾਰੀ ਕਰਮਚਾਰੀਆਂ ਨੂੰ ਪੋਸਟਲ ਅਤੇ ਈ.ਡੀ.ਸੀ ਲੈਣ ਅਤੇ ਵੋਟ ਪੋਲ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਵੋਟ ਸਵੇਰੇ ਜਲਦੀ ਅਤੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਵੱਖ ਵੱਖ ਐਪਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਬਾਰੇ ਸਵਾਲ-ਜਵਾਬ ਕੀਤੇ ਗਏ।  

ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਸਕੂਲ ਅਧਿਆਪਕ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

Tags:

Advertisement

Latest News

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ