ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

*ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਆਮ ਲੋਕਾਂ ਤੇ ਟਰੱਕ ਡਰਾਈਵਰਾਂ ਨੂੰ ਕੀਤਾ ਜਾਗਰੂਕ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:

          ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੁਰੱਖਿਅਤ ਆਵਾਜਾਈ ਤੇ ਸੜ੍ਹਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਜਨਵਰੀ ਮਹੀਨੇ ਨੂੰ ਸੜ੍ਹਕ ਸੁਰੱਖਿਆ ਮਾਂਹ ਵਜੋਂ ਮਨਾਏ ਜਾਣ ਤਹਿਤ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਅਮਲੋਹ ਦੀ ਟਰੱਕ ਯੂਨੀਅਨ ਵਿੱਚ ਟਰੱਕ ਡਰਾਈਵਰਾਂ ਲਈ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ ਜਿਸ ਵਿੱਚ ਮਾਹਰ ਡਾਕਟਰਾਂ ਵੱਲੋਂ ਲਗਭਗ 95 ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ।

          ਇਸ ਸਬੰਧੀ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਬਹੁਤ ਜਰੂਰੀ ਹੈ ਅਤੇ ਅਕਸਰ ਟਰੈਫਿਕ ਨਿਯਮਾਂ ਦੀ ਉਲੰਘਣਾ ਨਾਲ ਕਈ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਵਿੱਚ ਅਨਮੋਲ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਵਾਹਨ ਚਾਲਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜੋ ਕਿ ਦੁਰਘਟਨਾ ਦਾ ਕਾਰਨ ਬਣ ਜਾਂਦੀ ਹੈ ਅਤੇ ਕਿਸੇ ਇੱਕ ਵਿਅਕਤੀ ਵੱਲੋਂ ਕੀਤੀ ਗਈ ਗਲਤੀ ਦੀ ਸਜ਼ਾ ਕਈ ਹੋਰਨਾਂ ਲੋਕਾਂ ਨੂੰ ਵੀ ਭੁਗਤਣੀ ਪੈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਜਿੰਮੇਵਾਰ ਨਾਗਰਿਕ ਵਜੋਂ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਸੜ੍ਹਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਬਚਾਈਆਂ  ਜਾ ਸਕਣ।

                ਏ.ਡੀ.ਟੀ.ਓ. ਪ੍ਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਮਾਂਹ ਵਜੋਂ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਦੌਰਾਨ ਆਮ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੌਰਾਨ ਵਿਭਾਗ ਵੱਲੋਂ ਟਰੈਫਿਕ ਪੁਲਿਸ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਕੂਲਾਂਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਅਤੇ ਟਰੱਕ ਯੂਨੀਅਨਆਟੋ ਰਿਕਸ਼ਾ ਯੂਨੀਅਨ ਆਦਿ ਵਿੱਚ ਵਾਹਨਾਂ ਦੇ ਚਾਲਕਾਂ ਨੂੰ ਸੜਕੀ ਦੁਰਘਟਨਾਵਾਂ ਰੋਕਣ ਸਬੰਧੀ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

Tags:

Advertisement

Latest News

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ
ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਕੰਟਰੋਲ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ...
ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ
ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ
ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ
ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ
ਮਗਨਰੇਗਾ ਅਧੀਨ ਸੌ ਦਿਨਾਂ ਦਾ ਰੋਜਗਾਰ ਦੇਣ ਵਿੱਚ ਫਤਿਹਗੜ੍ਹ ਸਾਹਿਬ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ