ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ 29 ਅਗਸਤ ਨੂੰ ਡੀ.ਏ.ਵੀ. ਸਕੂਲ ਹਾਥੀਗੇਟ ਵਿਖੇ ਲੱਗੇਗਾ ਕੈਂਪ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ 29 ਅਗਸਤ ਨੂੰ  ਡੀ.ਏ.ਵੀ. ਸਕੂਲ ਹਾਥੀਗੇਟ ਵਿਖੇ ਲੱਗੇਗਾ ਕੈਂਪ

ਅੰਮ੍ਰਿਤਸਰ28 ਅਗਸਤ 2024--ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਦੱਸਿਆ ਕਿ ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ।ਉਨਾਂ ਦੱਸਿਆ ਕਿ 29 ਅਗਸਤ  ਨੂੰ  ਕੈਂਪ ਵਿਧਾਨ ਸਭਾ ਹਲਕਾ ਕੇਂਦਰੀ ਦੇ ਅਧੀਨ ਪੈਂਦੇ ਡੀ.ਏ.ਵੀ. ਸਕੂਲ ਹਾਥੀ ਗੇਟ ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਲੱਗੇਗਾ।  ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨਉਨ੍ਹਾਂ ਵਿੱਚ ਜਨਮ ਸਰਟੀਫਿਕੇਟਆਮਦਨ ਸਰਟੀਫਿਕੇਟਰਿਹਾਇਸ਼ ਸਰਟੀਫਿਕੇਟਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟਬੁਢਾਪਾਦਿਵਯਾਂਗ ਅਤੇ ਆਸ਼ਰਿਤ ਪੈਨਸ਼ਨਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀਸਿਹਤ ਵਿਭਾਗ ਨਾਲ ਸਬੰਧਤ ਸਕੀਮਾਂਬਿਜਲੀ ਦੇ ਬਿੱਲਾਂ ਦੇ ਭੁਗਤਾਨਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲਵਿਆਹ ਦੀ ਰਜਿਸਟ੍ਰੇਸ਼ਨਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂਪੇਂਡੂ ਖੇਤਰ ਸਰਟੀਫਿਕੇਟਫਰਦ ਬਣਾਉਣੀਸ਼ਗਨ ਸਕੀਮਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤਮੌਤ ਸਰਟੀਫਿਕੇਟ 'ਚ ਤਬਦੀਲੀ,ਮੁੱਖ ਮੰਤਰੀ ਆਵਾਸ ਯੋਜਨਾ ਆਦਿ ਸੇਵਾਵਾਂ ਸ਼ਾਮਿਲ ਹਨ। ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਕੱਲ੍ਹ ਵੀਰਵਾਰ ਨੂੰ ਡੀ.ਏ.ਵੀ ਸਕੂਲ ਹੱਥੀ ਗੇਟ ਵਿਖੇ ਪਹੁੰਚ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਉਠਾਉ।ਉਨ੍ਹਾਂ ਕਿਹਾ ਕਿ 29 ਅਗਸਤ ਨੂੰ ਲੱਗਣ ਵਾਲੇ ਕੈਂਪ ਵਿੱਚ ਵੱਧ ਤੋਂ ਵੱਧ ਲੋਕ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਨ।  ਉਨ੍ਹਾਂ ਕਿਹਾ ਕਿ ਉਹ ਖੁਦ ਇਸ ਕੈਂਪ ਵਿੱਚ ਅਧਿਕਾਰੀਆਂ ਨਾਲ ਹਾਜ਼ਰ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨਗੇ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ