15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

15000 ਰੁਪਏ ਦੀ ਮੰਗ ਕਰਨ ਵਾਲੇ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਮਾਮਲਾ ਦਰਜ

ਚੰਡੀਗੜ੍ਹ, 14 ਅਗਸਤ 2024:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਗਾ ਜ਼ਿਲ੍ਹੇ ਦੀ ਤਹਿਸੀਲ ਅਜੀਤਵਾਲ ਵਿਖੇ ਤਾਇਨਾਤ ਫ਼ੀਲਡ ਕਾਨੂੰਗੋ ਚਮਕੌਰ ਸਿੰਘ ਵਿਰੁੱਧ 15000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਖਿਲਾਫ਼ ਇਹ ਮੁਕੱਦਮਾ ਪਿੰਡ ਮੱਦੋਕੇ, ਜ਼ਿਲ੍ਹਾ ਮੋਗਾ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤੀ ਆਡੀਓ ਰਿਕਾਰਡਿੰਗ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਆਡੀਓ ਰਿਕਾਰਡਿੰਗ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਸਹਾਇਕ ਕੁਲੈਕਟਰ, ਅਜੀਤਵਾਲ, ਮੋਗਾ ਜਿਲ੍ਹਾ ਦੀ ਅਦਾਲਤ ਨੇ ਉਕਤ ਸ਼ਿਕਾਇਤਕਰਤਾ ਨੂੰ ਜ਼ਮੀਨ ਦੀ ਮਾਲਕੀ ਦਿਵਾਉਣ ਲਈ ਦਖ਼ਲ ਦੇਣ ਵਾਸਤੇ ਵਾਰੰਟ ਜਾਰੀ ਕੀਤਾ ਸੀ ਅਤੇ ਇਸ ਮਕਸਦ ਲਈ ਉਕਤ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਮੱਦਦ ਕਰਨ ਬਦਲੇ ਉਸ ਕੋਲ਼ੋਂ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਹ ਦੋਸ਼ ਸਹੀ ਪਾਇਆ ਗਿਆ।
ਇਸ ਤੋਂ ਬਾਅਦ ਇਸ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਚਮਕੌਰ ਸਿੰਘ ਕਾਨੂੰਗੋ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਜਿਸ ਦੌਰਾਨ ਇਸ ਤਹਿਸੀਲ ਦਫ਼ਤਰ ਵਿਖੇ ਤਾਇਨਾਤ ਹੋਰ ਮੁਲਾਜ਼ਮ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ