ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜਰ ਸ਼ੋ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਹੋਵੇਗਾ ਪਰਚਾ ਦਰਜ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜਰ ਸ਼ੋ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਹੋਵੇਗਾ ਪਰਚਾ ਦਰਜ-  ਡਿਪਟੀ ਕਮਿਸ਼ਨਰ

ਅੰਮ੍ਰਿਤਸਰ 17 ਜੁਲਾਈ:------ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਚੌਗਿਰਦੇ ਵਿੱਚ ਲੇਜਰ ਸ਼ੋਅ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।  ਅੱਜ ਏਅਰਪੋਰਟ ਇਨਵਾਇਰਮੈਂਟ ਕਮੇਟੀ ਦੀ ਮੀਟਿੰਗ ਵਿੱਚ ਜਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਮੁੱਦਾ ਉਠਾਇਆ ਕਿ ਬੀਤੇ ਕੁਝ ਦਿਨਾਂ ਤੋਂ ਹਵਾਈ ਅੱਡੇ ਦੇ ਨੇੜੇ ਮੈਰਜ ਪੈਲਸਾਂ ਵਿੱਚ ਚਲਦੇ ਲੇਜ਼ਰ ਸ਼ੋਅ ਰਾਤ ਨੂੰ ਉਤਰਨ ਅਤੇ ਚੜਨ ਵਾਲੀਆਂ ਫਲਾਈਟਾਂ ਦੇ ਪਾਇਲਟਾਂ ਲਈ ਵੱਡੀ ਪਰੇਸ਼ਾਨੀ ਅਤੇ ਖਤਰੇ ਦਾ ਕਾਰਨ ਬਣ ਰਹੇ ਹਨ,  ਨੂੰ ਸੁਣਦੇ ਹੋਏ ਸ੍ਰੀ ਥੋਰੀ ਨੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੋ ਵੀ ਮੈਰਿਜ ਪੈਲਸ ਜਾਂ ਆਮ ਵਿਅਕਤੀ ਅਜਿਹਾ ਗੁਨਾਹ ਕਰੇਗਾ ਉਸ ਖਿਲਾਫ ਪਰਚਾ ਦਰਜ ਕੀਤਾ ਜਾਵੇਗਾ।  ਉਹਨਾਂ ਕਿਹਾ ਕਿ ਜਹਾਜ ਦੀ ਉਡਾਨ ਅਤੇ ਲੈਂਡਿੰਗ ਨੂੰ ਸੁਰੱਖਿਆ ਰੱਖਣ ਲਈ ਇਹ ਜਰੂਰੀ ਹੈ ਕਿ ਕੋਈ ਵੀ ਵਾਧੂ ਲਾਈਟ ਪਾਇਲਟ ਨੂੰ ਪ੍ਰਭਾਵਿਤ ਨਾ ਕਰੇ ਅਤੇ ਜੇਕਰ ਕੋਈ ਪ੍ਰਭਾਵਿਤ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕਰਨੀ ਜਰੂਰੀ ਹੈ।

ਉਹਨਾਂ ਹਵਾਈ ਅੱਡਾ ਅਧਿਕਾਰੀਆਂ ਵੱਲੋਂ ਕੀਤੀ ਗਈ ਮੰਗ ਜਿਸ ਵਿੱਚ ਹਵਾਈ ਅੱਡੇ ਦੇ ਆਲੇ ਦੁਆਲੇ ਵਿਚੋਂ ਪੰਛੀਆਂ ਦੀ ਆਮਦ ਘੱਟ ਕਰਨ ਲਈ,  ਸਾਫ ਸਫਾਈ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ।  ਸ੍ਰੀਥੋਰੀ ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡਾ ਇੰਟਰਨੈਸ਼ਨਲ ਫਲਾਈਟਾਂ ਦੇ ਆਉਣ ਨਾਲ ਉੱਤਰੀ ਭਾਰਤ ਲਈ ਵੱਡਾ ਸੰਪਰਕ ਬਣ ਰਿਹਾ ਹੈ ਅਤੇ ਇਸ ਦੀ ਤਰੱਕੀ ਵਿੱਚ ਕੋਈ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ